ਨੈਸ਼ਨਲ ਡੈਸਕ- ਬੰਗਲਾਦੇਸ਼ 'ਚ ਇਕ ਪਾਸੇ ਹਾਲਾਤ ਪਹਿਲਾਂ ਹੀ ਬਹੁਤ ਤਣਾਅਪੂਰਨ ਬਣੇ ਹੋਏ ਹਨ, ਉੱਥੇ ਹੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦਾ ਲੰਬੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ ਹੈ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੀ ਮੁਖੀ ਖਾਲਿਦਾ ਜ਼ੀਆ ਨੇ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਉਹ 80 ਸਾਲਾਂ ਦੇ ਸਨ।
ਉਨ੍ਹਾਂ ਦੇ ਦਿਹਾਂਤ 'ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁੱਖ ਜਤਾਇਆ ਹੈ। ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ, ''ਢਾਕਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐੱਨ.ਪੀ. ਚੇਅਰਪਰਸਨ ਬੇਗਮ ਖਾਲਿਦਾ ਜ਼ਿਆ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਬੰਗਲਾਦੇਸ਼ ਦੇ ਸਾਰੇ ਲੋਕਾਂ ਨਾਲ ਸਾਡੀ ਦਿਲੀ ਸੰਵੇਦਨਾ। ਪਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਿਛੋੜੇ ਨੂੰ ਸਹਿਣ ਦੀ ਤਾਕਤ ਦੇਵੇ।''
ਉਨ੍ਹਾਂ ਅੱਗੇ ਲਿਖਿਆ, ''ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਬੰਗਲਾਦੇਸ਼ ਦੇ ਵਿਕਾਸ ਦੇ ਨਾਲ-ਨਾਲ ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਨੂੰ 2015 ਵਿੱਚ ਢਾਕਾ ਵਿੱਚ ਉਨ੍ਹਾਂ ਨਾਲ ਆਪਣੀ ਨਿੱਘੀ ਮੁਲਾਕਾਤ ਯਾਦ ਹੈ। ਅਸੀਂ ਉਮੀਦ ਕਰਦੇ ਹਾਂ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਵਿਰਾਸਤ ਸਾਡੀ ਸਾਂਝੇਦਾਰੀ ਦਾ ਮਾਰਗਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।''
ਵਾਰਾਣਸੀ ਦੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ’ਚ ਲੱਗੀ ਭਿਆਨਕ ਅੱਗ
NEXT STORY