ਨੈਸ਼ਨਲ ਡੈਸਕ: ਸ਼ਨੀਵਾਰ ਸ਼ਾਮ ਨੂੰ ਲੱਦਾਖ ਦੇ ਲੇਹ ਜ਼ਿਲ੍ਹੇ ਵਿਚ ਫ਼ੌਜ ਦੀ ਇਕ ਗੱਡੀ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿਚ 9 ਜਵਾਨ ਸ਼ਹੀਦ ਹੋ ਗਏ ਜਦਕਿ 1 ਗੰਭੀਰ ਜ਼ਖ਼ਮੀ ਹੋ ਗਿਆ। ਇਸ ਮੰਦਭਾਗੇ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ ਅੰਮ੍ਰਿਤਸਰ ਦੀ ਔਰਤ ਨੂੰ ਹੋਇਆ ਪਾਕਿ ਦੇ ਵਿਅਕਤੀ ਨਾਲ ਪਿਆਰ, ਸਰਹੱਦ ਪਾਰ ਜਾਣ ਨੂੰ ਬੇਤਾਬ 3 ਬੱਚਿਆਂ ਦੀ ਮਾਂ
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਰਾਹੀਂ ਪੀ.ਐੱਮ. ਮੋਦੀ ਦਾ ਬਿਆਨ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਲੇਹ ਨੇੜੇ ਵਾਪਰੇ ਹਾਦਸੇ ਤੋਂ ਦੁਖੀ ਹਾਂ ਜਿਸ ਵਿਚ ਅਸੀਂ ਭਾਰਤੀ ਫ਼ੌਜ ਦੇ ਜਵਾਨ ਗੁਆ ਦਿੱਤੇ ਹਨ। ਉਨ੍ਹਾਂ ਦੀ ਦੇਸ਼ ਪ੍ਰਤੀ ਵਡਮੁੱਲੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਜੋ ਜ਼ਖਮੀ ਹੋਏ ਹਨ ਉਹ ਜਲਦੀ ਠੀਕ ਹੋ ਜਾਣ।"
ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਲਿਖਿਆ, "ਲੱਦਾਖ 'ਚ ਲੇਹ ਨੇੜੇ ਵਾਪਰੇ ਹਾਦਸੇ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ 'ਤੇ ਬਹੁਤ ਦੁਖੀ ਹਾਂ। ਅਸੀਂ ਆਪਣੇ ਦੇਸ਼ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਕਦੇ ਨਹੀਂ ਭੁੱਲਾਂਗੇ। ਦੁਖੀ ਪਰਿਵਾਰਾਂ ਦੇ ਨਾਲ ਮੇਰੀ ਹਮਦਰਦੀ ਹੈ। ਜ਼ਖ਼ਮੀ ਜਵਾਨਾਂ ਨੂੰ ਫੀਲਡ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਿਹਾ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking News: ਲੱਦਾਖ 'ਚ ਫ਼ੌਜ ਦੀ ਗੱਡੀ ਖੱਡ 'ਚ ਡਿੱਗੀ, 9 ਜਵਾਨ ਸ਼ਹੀਦ
NEXT STORY