ਨੈਸ਼ਨਲ ਡੈਸਕ- ਸ਼ੁੱਕਰਵਾਰ ਨੂੰ ਦੁਪਹਿਰ ਦੇ ਸਮੇਂ ਪੂਰੀ ਦੁਨੀਆ 'ਚ ਉਸ ਸਮੇਂ ਤਹਿਲਕਾ ਮਚ ਗਿਆ, ਜਦੋਂ ਮਿਆਂਮਾਰ ਅਤੇ ਥਾਈਲੈਂਡ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮਿਆਂਮਾਰ 'ਚ ਭੂਚਾਲ ਦੋ ਤੇਜ਼ ਝਟਕੇ ਲੱਗੇ। ਪਹਿਲੇ ਝਟਕੇ ਦੀ ਤੀਬਰਤਾ 7.2 ਰਹੀ, ਜਦਕਿ ਦੂਜਾ ਝਟਕਾ 7.0 ਤੀਬਰਤਾ ਦਾ ਰਿਹਾ।
ਇਸ ਮਾਮਲੇ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਪਾ ਕੇ ਮਿਆਂਮਾਰ ਤੇ ਥਾਈਲੈਂਡ ਨੂੰ ਹਰ ਸੰਭਵ ਮਦਦ ਦਾ ਭਰੋਸਾ ਪ੍ਰਗਟਾਇਆ ਹੈ।
ਉਨ੍ਹਾਂ 'ਐਕਸ' ਤੇ ਪੋਸਟ ਪਾ ਕੇ ਕਿਹਾ, ''ਮਿਆਂਮਾਰ ਤੇ ਥਾਈਲੈਂਡ 'ਚ ਆਏ ਭੂਚਾਲ ਦੀ ਖ਼ਬਰ ਕਾਰਨ ਚਿੰਤਿਤ ਹਾਂ। ਮੈਂ ਹਰ ਕਿਸੇ ਦੇ ਸਹੀ ਸਲਾਮਤ ਹੋਣ ਦੀ ਦੁਆ ਕਰਦਾ ਹਾਂ।''
ਉਨ੍ਹਾਂ ਅੱਗੇ ਕਿਹਾ, ''ਭਾਰਤ ਇਨ੍ਹਾਂ ਦੋਵਾਂ ਦੇਸ਼ਾਂ ਦੀ ਹਰ ਤਰੀਕੇ ਨਾਲ ਮਦਦ ਕਰਨ ਲਈ ਤਿਆਰ ਹੈ। ਇਸ ਮਾਮਲੇ 'ਚ ਸਬੰਧਤ ਅਧਿਕਾਰੀਆਂ ਨੂੰ ਤਿਆਰ ਰਹਿਣ ਲਈ ਆਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮੈਂ ਵਿਦੇਸ਼ੀ ਮੰਤਰਾਲੇ ਨੂੰ ਵੀ ਮਿਆਂਮਾਰ ਤੇ ਥਾਈਲੈਂਡ ਦੀਆਂ ਸਰਕਾਰਾਂ ਦੇ ਸੰਪਰਕ 'ਚ ਰਹਿਣ ਨੂੰ ਕਹਿ ਦਿੱਤਾ ਹੈ।''
ਜ਼ਿਕਰਯੋਗ ਹੈ ਕਿ ਇਸ ਭੂਚਾਲ ਕਾਰਨ ਦੋਵਾਂ ਦੇਸ਼ਾਂ ਦੀਆਂ ਕਈ ਬਹੁ-ਮੰਜ਼ਿਲਾ ਇਮਾਰਤਾਂ ਨੂੰ ਨੁਕਸਾਨ ਹੋਇਆ ਹੈ, ਜਦਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਤੇ ਬਚਾਅ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਹਰ ਤਰੀਕੇ ਦੀ ਮਦਦ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ- ਜਿਸ ਦੋਸਤ ਨੂੰ ਭਰਾ ਮੰਨਿਆ, ਉਸੇ ਨਾਲ ਭੱਜ ਗਈ ਘਰਵਾਲੀ, ਕਿਹਾ- 'ਚੰਗਾ ਹੋਇਆ, ਨਹੀਂ ਤਾਂ ਮੇਰੀ ਵੀ....'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੂਚਾਲ ਨਾਲ ਦਹਿਲ ਗਏ ਥਾਈਲੈਂਡ ਅਤੇ ਮਿਆਂਮਾਰ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ
NEXT STORY