ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ 'ਤੇ ਸੋਮਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀ 2 ਅਕਤੂਬਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਦਗੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦਾ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਗਾਂਧੀ ਜਯੰਤੀ ਦੇ ਵਿਸ਼ੇਸ਼ ਮੌਕੇ ਮਹਾਤਮਾ ਗਾਂਧੀ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀ ਰਹਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਪ੍ਰਭਾਵ ਗਲੋਬਲ ਹੈ, ਜੋ ਪੂਰੀ ਮਨੁੱਖਤਾ ਜਾਤੀ ਨੂੰ ਏਕਤਾ ਅਤੇ ਦਇਆ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਹਮੇਸ਼ਾ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕਰੀਏ। ਬਾਅਦ ਵਿਚ ਪ੍ਰਧਾਨ ਮੰਤਰੀ ਰਾਜਧਾਨੀ ਦੇ ਰਾਜਘਾਟ ਸਥਿਤ ਬਾਪੂ ਦੇ ਸਮਾਧੀ ਸਥਲ ਵੀ ਗਏ ਅਤੇ ਉਨ੍ਹਾਂ ਨੂੰ ਫੁੱਲ ਭੇਟ ਕਰ ਸ਼ਰਧਾਂਜਲੀ ਦਿੱਤੀ।
ਸ਼ਾਸਤਰੀ ਨੂੰ ਸ਼ਰਧਾਂਜਲੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਸਾਦਗੀ, ਰਾਸ਼ਟਰ ਪ੍ਰਤੀ ਸਮਰਪਣ ਅਤੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਅੱਜ ਵੀ ਗੂੰਜਦਾ ਹੈ, ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਤਰੱਕੀ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅਤੇ ਚੁਣੌਤੀਪੂਰਨ ਸਮੇਂ ਦੌਰਾਨ ਉਨ੍ਹਾਂ ਦੀ ਅਗਵਾਈ ਬੇਮਿਸਾਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਹਮੇਸ਼ਾ ਇਕ ਮਜ਼ਬੂਤ ਭਾਰਤ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਕੰਮ ਕਰੀਏ। ਪ੍ਰਧਾਨ ਮੰਤਰੀ ਨੇ ਸ਼ਾਸਤਰੀ ਦੀ ਸਮਾਧੀ ਸਥਲ ਵਿਜੇ ਘਾਟ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਦਿੱਲੀ ਪੁਲਸ ਨੇ ISIS ਦੇ ਸ਼ੱਕੀ ਅੱਤਵਾਦੀ ਸ਼ਾਹਨਵਾਜ਼ ਨੂੰ ਕੀਤਾ ਗ੍ਰਿਫ਼ਤਾਰ, NIA ਦੀ ਲਿਸਟ 'ਚ ਸੀ ਮੋਸਟ ਵਾਂਟੇਡ
NEXT STORY