ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਹਰਲਾਲ ਨਹਿਰੂ ਦੀ ਜਯੰਤੀ 'ਤੇ ਮੰਗਲਵਾਰ ਯਾਨੀ ਕਿ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਦਾ ਜਨਮ 1889 ਵਿਚ ਹੋਇਆ ਸੀ ਅਤੇ ਉਹ ਕਾਂਗਰਸ ਦੇ ਇਕ ਪ੍ਰਮੁੱਖ ਨੇਤਾ ਅਤੇ ਸੁਤੰਤਰਤਾ ਸੈਨਾਨੀ ਸਨ। ਉਨ੍ਹਾਂ ਦਾ 1964 ਵਿਚ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ ਦੌਰਾਨ ਦਿਹਾਂਤ ਹੋ ਗਿਆ ਸੀ।
ਨਹਿਰੂ ਦੇ ਨਾਂ ਭਾਰਤ ਦੇ ਪ੍ਰਧਾਨ ਮੰਤਰੀ ਦੇ ਤੌਰ 'ਤੇ ਸਭ ਤੋਂ ਲੰਬੇ ਸਮੇਂ ਤੱਕ ਕੰਮ ਕਰਨ ਦਾ ਰਿਕਾਰਡ ਦਰਜ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਸਾਡੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਨਹਿਰੂ ਦੀ ਜਯੰਤੀ ਨੂੰ ਬਾਲ ਦਿਵਸ ਦੇ ਰੂਪ ਵਿਚ ਵੀ ਮਨਾਇਆ ਜਾਂਦਾ ਹੈ। ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਆਖਦੇ ਸਨ।
CBI ਨੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕਰਨ ਲਈ ਉਪ ਰਾਜਪਾਲ ਕੋਲੋਂ ਮੰਗੀ ਪ੍ਰਵਾਨਗੀ
NEXT STORY