ਨਵੀਂ ਦਿੱਲੀ- ਭਾਰਤੀ ਲੋਕਤੰਤਰ ਦੇ ਮੰਦਰ ਸੰਸਦ ਭਵਨ 'ਤੇ ਹੋਏ ਅੱਤਵਾਦੀ ਹਮਲੇ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ 22ਵੀਂ ਬਰਸੀ ਹੈ। ਅੱਤਵਾਦੀਆਂ ਨੇ ਅੱਜ ਦੇ ਦਿਨ 13 ਦਸੰਬਰ 2001 ਨੂੰ ਸੰਸਦ ਭਵਨ 'ਤੇ ਹਮਲਾ ਕੀਤਾ ਸੀ। ਅੱਜ ਵੀ ਇਸ ਕਾਇਰਾਨਾ ਅੱਤਵਾਦੀ ਹਮਲੇ ਦੀਆਂ ਯਾਦਾਂ ਭਾਰਤੀਆਂ ਦੇ ਦਿਲੋਂ-ਦਿਮਾਗ ਵਿਚ ਤਾਜ਼ਾ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਦਲੇਰੀ ਅਤੇ ਬਲੀਦਾਨ ਦੇਸ਼ ਦੀ ਯਾਦ ਵਿਚ ਹਮੇਸ਼ਾ ਉੱਕਰੀ ਰਹੇਗੀ।
ਇਹ ਵੀ ਪੜ੍ਹੋ- ਸੰਸਦ 'ਤੇ ਅੱਤਵਾਦੀ ਹਮਲੇ ਦੀ 22ਵੀਂ ਬਰਸੀ ਅੱਜ, PM ਮੋਦੀ-ਉਪ ਰਾਸ਼ਟਰਪਤੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਅੱਜ ਅਸੀਂ 2001 'ਚ ਸੰਸਦ ਹਮਲੇ 'ਚ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਭੇਟ ਕਰਦੇ ਹਾਂ। ਖ਼ਤਰੇ ਦੇ ਸਾਹਮਣੇ ਉਨ੍ਹਾਂ ਦੀ ਦਲੇਰੀ ਅਤੇ ਕੁਰਬਾਨੀ ਸਾਡੇ ਦੇਸ਼ ਦੀ ਯਾਦ 'ਚ ਹਮੇਸ਼ਾ ਲਈ ਉੱਕਰੀ ਰਹੇਗੀ। ਪ੍ਰਧਾਨ ਮੰਤਰੀ ਨੇ ਸੰਸਦ ਹਮਲੇ ਦੀ ਬਰਸੀ 'ਤੇ ਸੰਸਦ ਭਵਨ ਵਿਚ ਆਯੋਜਿਤ ਸ਼ਰਧਾਂਜਲੀ ਸਭਾ ਵਿਚ ਵੀ ਹਿੱਸਾ ਲਿਆ। ਉਨ੍ਹਾਂ ਨੇ ਇਸ ਪ੍ਰੋਗਰਾਮ ਨਾਲ ਜੁੜੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ- ਸੰਸਦ 'ਚ ਉਠੀ ਮੰਗ, ਪੂਰੇ ਦੇਸ਼ 'ਚ 500 ਰੁਪਏ 'ਚ ਮਿਲੇ ਰਸੋਈ ਗੈਸ ਸਿਲੰਡਰ
ਜ਼ਿਕਰਯੋਗ ਹੈ ਕਿ 13 ਦਸੰਬਰ 2001 ਨੂੰ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਸੰਸਦ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਦਿੱਲੀ ਪੁਲਸ ਦੇ 5 ਜਵਾਨ, ਕੇਂਦਰੀ ਰਿਜ਼ਰਵ ਪੁਲਸ ਬਲ ਦੀ ਇਕ ਮਹਿਲਾ ਕਰਮੀ ਅਤੇ ਦੋ ਸੰਸਦ ਮੈਂਬਰ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਹਮਲੇ ਵਿਚ ਇਕ ਕਰਮੀ ਅਤੇ ਇਕ ਕੈਮਰਾਮੈਨ ਵੀ ਮਾਰਿਆ ਗਿਆ।
ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ
NEXT STORY