ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਦਿੱਲੀ ਸਥਿਤ ‘ਸਦੈਵ ਅਟਲ’ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ- ਲਾਲ ਕਿਲ੍ਹੇ ਤੋਂ PM ਮੋਦੀ ਬੋਲੇ- ਅੱਜ ਦੇਸ਼ ਦੇ ਹਰ ਬਲੀਦਾਨੀ ਨੂੰ ਨਮਨ ਕਰਨ ਦਾ ਦਿਨ
ਇਨ੍ਹਾਂ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਰਾਜ ਸਭਾ ’ਚ ਸਦਨ ਦੇ ਨੇਤਾ ਪਿਊਸ਼ ਗੋਇਲ ਨੇ ਵੀ ‘ਭਾਰਤ ਰਤਨ’ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ- ਨਾਇਕ ਦੇਵੇਂਦਰ ਪ੍ਰਤਾਪ ਸਿੰਘ ਕੀਰਤੀ ਚੱਕਰ ਨਾਲ ਸਨਮਾਨਿਤ; 8 ਸਿਪਾਹੀਆਂ ਨੂੰ ਸ਼ੌਰਿਆ ਚੱਕਰ
ਇਸ ਮੌਕੇ ਪ੍ਰਾਰਥਨਾ ਸਭਾ ਦਾ ਵੀ ਆਯੋਜਨ ਕੀਤਾ ਗਿਆ। ਦੱਸ ਦੇਈਏ ਕਿ ‘ਸਦੈਵ ਅਟਲ’ ਵਾਜਪਾਈ ਦਾ ਸਮਾਰਕ ਹੈ। ਸਾਲ 2018 ’ਚ ਅੱਜ ਦੇ ਹੀ ਦਿਨ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਸ) ’ਚ ਵਾਜਪਾਈ ਦਾ ਲੰਬੀ ਬੀਮਾਰੀ ਮਗਰੋਂ ਦਿਹਾਂਤ ਹੋ ਗਿਆ ਸੀ। ਵਾਜਪਾਈ ਨੂੰ 2015 ’ਚ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਸਿਆਚਿਨ ’ਚ ਸ਼ਹਾਦਤ ਦੇ 38 ਸਾਲ ਬਾਅਦ ਮਿਲੀ ਜਵਾਨ ਦੀ ਲਾਸ਼, 1984 ’ਚ ਦੱਬੀ ਗਈ ਸੀ ਪੂਰੀ ਬਟਾਲੀਅਨ
ਪ੍ਰਧਾਨ ਮੰਤਰੀ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ
NEXT STORY