ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਮਹਾਪਰਿਨਿਵਾਰਣ ਦਿਵਸ ਮੌਕੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਨਿਆਂ, ਸਮਾਨਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਅਟੁੱਟ ਵਚਨਬੱਧਤਾ ਸਾਡੇ ਦੇਸ਼ ਦਾ ਮਾਰਗਦਰਸ਼ਨ ਕਰਦੀ ਰਹਿੰਦੀ ਹੈ।"
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਬੇਡਕਰ ਨੇ ਪੀੜ੍ਹੀਆਂ ਨੂੰ ਮਨੁੱਖੀ ਮਾਣ-ਸਨਮਾਨ ਨੂੰ ਕਾਇਮ ਰੱਖਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੇ ਆਦਰਸ਼ ਸਾਨੂੰ ਇੱਕ ਵਿਕਸਤ ਭਾਰਤ ਦੇ ਨਿਰਮਾਣ ਵੱਲ ਕੰਮ ਕਰਦੇ ਹੋਏ ਮਾਰਗਦਰਸ਼ਨ ਕਰਦੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੰਸਦ ਭਵਨ ਕੰਪਲੈਕਸ ਵਿੱਚ ਪ੍ਰੇਰਨਾ ਸਥਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਭੇਂਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਪਾਨ ਮਸਾਲਾ 'ਤੇ ਸੈੱਸ ਲਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ, ਰਾਸ਼ਟਰੀ ਸੁਰੱਖਿਆ 'ਤੇ ਖ਼ਰਚ ਹੋਵੇਗੀ ਆਮਦਨੀ
NEXT STORY