ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''2001 ਦੇ ਸੰਸਦ ਹਮਲੇ 'ਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਅਸੀਂ ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਲਈ ਹਮੇਸ਼ਾ ਧੰਨਵਾਦੀ ਰਹਾਂਗੇ।”
ਪ੍ਰਧਾਨ ਮੰਤਰੀ ਨੇ ਸੰਸਦ ਹਮਲੇ ਦੀ ਬਰਸੀ 'ਤੇ ਸੰਸਦ ਭਵਨ 'ਚ ਆਯੋਜਿਤ ਸ਼ਰਧਾਂਜਲੀ ਸਭਾ 'ਚ ਹਿੱਸਾ ਲਿਆ। ਉਨ੍ਹਾਂ ਇਸ ਪ੍ਰੋਗਰਾਮ ਨਾਲ ਜੁੜੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ 13 ਦਸੰਬਰ 2001 ਨੂੰ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਸੰਸਦ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਦਿੱਲੀ ਪੁਲਸ ਦੇ 5 ਜਵਾਨ, ਕੇਂਦਰੀ ਰਿਜ਼ਰਵ ਪੁਲਸ ਬਲ ਦੀ ਇਕ ਮਹਿਲਾ ਕਰਮੀ ਅਤੇ ਦੋ ਸੰਸਦ ਦੇ ਕਰਮੀ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਹਮਲੇ ਵਿਚ ਇਕ ਕਰਮੀ ਅਤੇ ਇਕ ਕੈਮਰਾਮੈਨ ਦੀ ਵੀ ਮੌਤ ਹੋ ਗਈ ਸੀ।
"ਭਾਰਤ ਸਰਕਾਰ ਦਾ ਧੰਨਵਾਦ," ਸੀਰੀਆ ਤੋਂ ਕੱਢੇ ਵਿਅਕਤੀ ਨੇ ਸੁਣਾਈ ਹੱਡ ਬੀਤੀ
NEXT STORY