ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਰਾਜੀਵ ਗਾਂਧੀ 1984 ਤੋਂ 1989 ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।
ਦੱਸ ਦੇਈਏ ਕਿ ਸਾਲ 1991 'ਚ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿਚ ਇਕ ਚੋਣ ਮੁਹਿੰਮ ਦੌਰਾਨ ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ (ਲਿੱਟੇ) ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਰਾਜੀਵ ਗਾਂਧੀ ਦੇ ਕੋਲ ਇਕ ਔਰਤ ਫੁੱਲਾਂ ਦੇ ਹਾਰ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਬਹੁਤ ਨੇੜੇ ਜਾ ਕੇ ਆਪਣੇ ਆਪ ਨੂੰ ਬੰਬ ਨਾਲ ਉਡਾ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਲਪੇਟ 'ਚ ਆਏ ਜ਼ਿਆਦਾਤਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਿਗ-21 ਜਹਾਜ਼ਾਂ ਦੇ ਪੂਰੇ ਬੇੜੇ ਦੀ ਉਡਾਣ ’ਤੇ ਰੋਕ, ਇਸ ਵਜ੍ਹਾ ਤੋਂ ਲਿਆ ਗਿਆ ਇਹ ਫ਼ੈਸਲਾ
NEXT STORY