ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ "ਉਤਸ਼ਾਹ" ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੋਦੀ ਨੇ ਵਿਸ਼ੇਸ਼ ਤੌਰ 'ਤੇ ਦੋਵਾਂ ਰਾਜਾਂ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਤਾਮਿਲਨਾਡੂ ਦੀਆਂ ਸਾਰੀਆਂ 234 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਦੋਂ ਕਿ ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਵਿੱਚੋਂ 152 'ਤੇ ਵੋਟਿੰਗ ਜਾਰੀ ਹੈ।
ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
ਪ੍ਰਧਾਨ ਮੰਤਰੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਤਾਮਿਲਨਾਡੂ ਵਿਚੋਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਮੈਂ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਪਵਿੱਤਰ ਫਰਜ਼ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਾ ਹਾਂ। ਮੈਂ ਖਾਸ ਤੌਰ 'ਤੇ ਤਾਮਿਲਨਾਡੂ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਬਾਹਰ ਆਉਣ ਅਤੇ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ।" ਇੱਕ ਹੋਰ ਪੋਸਟ ਵਿੱਚ ਮੋਦੀ ਨੇ ਕਿਹਾ, "ਅੱਜ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਹੈ। ਮੈਂ ਸਾਰੇ ਨਾਗਰਿਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪੂਰੇ ਦਿਲ ਨਾਲ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। ਮੈਂ ਖਾਸ ਤੌਰ 'ਤੇ ਆਪਣੇ ਨੌਜਵਾਨ ਦੋਸਤਾਂ ਅਤੇ ਪੱਛਮੀ ਬੰਗਾਲ ਦੀਆਂ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ।" ਪੱਛਮੀ ਬੰਗਾਲ ਵਿੱਚ ਦੂਜੇ ਪੜਾਅ ਦੀਆਂ ਵੋਟਾਂ 29 ਅਪ੍ਰੈਲ ਨੂੰ ਪੈਣਗੀਆਂ। ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ - 23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ ਹੀਟਵੇਵ ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
NEXT STORY