ਜੌਰਜਟਾਊਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਆਨਾ ਦੇ ਦੌਰੇ 'ਤੇ ਹਨ। ਜੌਰਜਟਾਊਨ ਪਹੁੰਚਣ 'ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ ਆਨਰ ਦਿੱਤਾ ਗਿਆ। ਗੁਆਨਾ ਦੇ ਰਾਸ਼ਟਰਪਤੀ ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ। ਨਾਲ ਹੀ ਉਨ੍ਹਾਂ ਨੇ ਮੋਦੀ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਯੋਗਦਾਨ ਲਈ ਉਨ੍ਹਾਂ ਨੂੰ 'ਨੇਤਾਵਾਂ ਵਿੱਚ ਚੈਂਪੀਅਨ' ਕਿਹਾ।
ਉਸਨੇ ਮੋਦੀ ਦੀ ਸ਼ਾਸਨ ਸ਼ੈਲੀ ਦੀ ਪ੍ਰਸ਼ੰਸਾ ਕੀਤੀ। ਸੰਯੁਕਤ ਬਿਆਨ ਦੌਰਾਨ ਪ੍ਰਧਾਨ ਇਰਫਾਨ ਅਲੀ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਦਾ ਬਹੁਤ-ਬਹੁਤ ਧੰਨਵਾਦ, ਤੁਹਾਡਾ ਇੱਥੇ ਆਉਣਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਤੁਸੀਂ ਨੇਤਾਵਾਂ ਵਿੱਚ ਇੱਕ ਚੈਂਪੀਅਨ ਹੋ, ਤੁਸੀਂ ਸ਼ਾਨਦਾਰ ਅਗਵਾਈ ਕੀਤੀ ਹੈ। ਤੁਸੀਂ ਵਿਕਾਸਸ਼ੀਲ ਸੰਸਾਰ ਨੂੰ ਰਸਤਾ ਦਿਖਾਇਆ ਹੈ ਅਤੇ ਤੁਸੀਂ ਵਿਕਾਸ ਲਈ ਮਾਪਦੰਡ ਅਤੇ ਫਰੇਮਵਰਕ ਬਣਾਏ ਹਨ ਜਿਨ੍ਹਾਂ ਨੂੰ ਬਹੁਤ ਸਾਰੇ ਲੋਕ ਆਪਣੇ ਦੇਸ਼ਾਂ ਵਿੱਚ ਅਪਣਾ ਰਹੇ ਹਨ, ਇਨ੍ਹਾਂ ਵਿਚੋਂ ਬਹੁਤ ਕੁਝ ਗੁਆਨਾ ਲਈ ਢੁਕਵਾਂ ਹੈ।"
ਕਈ ਖੇਤਰਾਂ ਵਿਚ ਸਹਿਯੋਗ ਬਣਾਉਣ 'ਤੇ ਸਹਿਮਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ ਮੁਹੰਮਦ ਇਰਫਾਨ ਅਲੀ ਨੇ ਬੁੱਧਵਾਰ ਨੂੰ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਨਾਲ ਹੀ ਭਾਰਤ ਅਤੇ ਗੁਆਨਾ ਰੱਖਿਆ, ਵਪਾਰ, ਊਰਜਾ, ਫਾਰਮਾ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ ਹਨ। ਦੋਵਾਂ ਧਿਰਾਂ ਨੇ ਪੰਜ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜੋ ਹਾਈਡਰੋਕਾਰਬਨ, ਸਿਹਤ ਸੰਭਾਲ, ਸੱਭਿਆਚਾਰ ਤੇ ਖੇਤੀਬਾੜੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਪ੍ਰਦਾਨ ਕਰਨ 'ਤੇ ਆਧਾਰਿਤ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀ.ਐਮ ਮੋਦੀ ਨੇ ਕਿਹਾ ਕਿ ਗੁਆਨਾ ਭਾਰਤ ਦੀ ਊਰਜਾ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਇਸ ਖੇਤਰ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਲੰਬੀ ਮਿਆਦ ਦੀ ਭਾਈਵਾਲੀ ਲਈ ਇੱਕ ਢਾਂਚਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 56 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਗੁਆਨਾ ਦੌਰਾ ਦੁਵੱਲੇ ਸਬੰਧਾਂ ਵਿੱਚ ਇੱਕ ਅਹਿਮ ਮੀਲ ਪੱਥਰ ਹੈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ Student Visa ਨੂੰ ਲੈ ਕੇ ਅਮਰੀਕਾ ਨੇ ਕੀਤਾ ਅਹਿਮ ਐਲਾਨ
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੋਵੇਂ ਧਿਰਾਂ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰਨਗੀਆਂ। ਉਸਨੇ ਕਿਹਾ,"ਭਾਰਤ ਗੁਆਨਾ ਲਈ ਫਾਰਮਾਸਿਊਟੀਕਲ ਉਤਪਾਦਾਂ ਦਾ ਇੱਕ ਮਹੱਤਵਪੂਰਨ ਸਰੋਤ ਹੈ ਅਤੇ ਅਸੀਂ ਗੁਆਨਾ ਵਿੱਚ ਦਵਾਈਆਂ ਦੀ ਬਰਾਮਦ ਨੂੰ ਵਧਾਉਣ ਲਈ ਕੰਮ ਕਰਾਂਗੇ।" ਪੀ.ਐਮ ਮੋਦੀ ਨੇ ਇਹ ਵੀ ਕਿਹਾ ਕਿ ਰੱਖਿਆ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦਾ ਨਜ਼ਦੀਕੀ ਸਹਿਯੋਗ ‘ਡੂੰਘੇ ਆਪਸੀ ਵਿਸ਼ਵਾਸ’ ਦਾ ਪ੍ਰਤੀਕ ਹੈ। ਦੋਹਾਂ ਨੇਤਾਵਾਂ ਨੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਚਰਚਾ ਕੀਤੀ। ਪੀ.ਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਗੁਆਨਾ ਇਸ ਗੱਲ 'ਤੇ ਸਹਿਮਤ ਹਨ ਕਿ ਸਾਰੀਆਂ ਸਮੱਸਿਆਵਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਰਾਸ਼ਟਰਪਤੀ ਅਲੀ ਨੇ ਕਿਹਾ ਕਿ ਮੋਦੀ ਦੀ ਗੁਆਨਾ ਯਾਤਰਾ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਲਈ ਇਕ ਮਹੱਤਵਪੂਰਨ ਮੀਲ ਪੱਥਰ ਹੈ।
'ਇਕ ਰੁੱਖ ਮਾਂ ਦੇ ਨਾਮ' ਤਹਿਤ ਲਗਾਇਆ ਬੂਟਾ
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਇਰਫਾਨ ਅਲੀ ਨੇ ਜਾਰਜਟਾਊਨ ਵਿੱਚ ‘ਵਨ ਟਰੀ ਇਨ ਮਦਰਜ਼ ਨੇਮ’ ਪਹਿਲਕਦਮੀ ਤਹਿਤ ਇੱਕ ਬੂਟਾ ਲਾਇਆ। ਏਜੰਸੀ ਅਨੁਸਾਰ ਇੱਕ ਅਧਿਕਾਰੀ ਨੇ ਕਿਹਾ, 'ਇਕ ਰੁੱਖ ਮਾਂ ਦੇ ਨਾਮ' ਗਲੋਬਲ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਇਰਫਾਨ ਅਲੀ ਨੇ ਇਸ ਪਹਿਲਕਦਮੀ ਤਹਿਤ ਜੌਰਜਟਾਊਨ ਵਿੱਚ ਇੱਕ ਬੂਟਾ ਲਗਾਇਆ।" 5 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਵਾਤਾਵਰਨ ਦਿਵਸ 'ਤੇ 'ਇਕ ਰੁੱਖ ਮਾਂ ਦੇ ਨਾਮ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੀਰੀਆ 'ਚ ਇਜ਼ਰਾਇਲੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 49 ਹੋਈ
NEXT STORY