ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਆਪਣੇ ਨਿਵਾਸ ਸਥਾਨ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰੂਸੀ ਭਾਸ਼ਾ ਵਿੱਚ ਗੀਤਾ ਦੀ ਇੱਕ ਕਾਪੀ ਭੇਟ ਕੀਤੀ। ਸ਼੍ਰੀ ਮੋਦੀ ਨੇ ਅੱਜ "X" 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ, "ਮੇਰੇ ਦੋਸਤ ਰਾਸ਼ਟਰਪਤੀ ਪੁਤਿਨ ਦਾ 7, ਲੋਕ ਕਲਿਆਣ ਮਾਰਗ 'ਤੇ ਸਵਾਗਤ ਕੀਤਾ।" ਪ੍ਰਧਾਨ ਮੰਤਰੀ ਨੇ X 'ਤੇ ਇੱਕ ਹੋਰ ਪੋਸਟ ਵਿੱਚ ਕਿਹਾ, "ਰਾਸ਼ਟਰਪਤੀ ਪੁਤਿਨ ਨੂੰ ਰੂਸੀ ਭਾਸ਼ਾ ਵਿੱਚ ਗੀਤਾ ਦੀ ਇੱਕ ਕਾਪੀ ਭੇਟ ਕੀਤੀ। ਗੀਤਾ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ।"
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
ਇਸ ਤੋਂ ਪਹਿਲਾਂ ਬੀਤੀ ਸ਼ਾਮ ਨੂੰ ਸ਼੍ਰੀ ਵਲਾਦੀਮੀਰ ਪੁਤਿਨ ਭਾਰਤ-ਰੂਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ। ਪਰੰਪਰਾ ਨੂੰ ਤੋੜਦੇ ਹੋਏ ਪ੍ਰਧਾਨ ਮੰਤਰੀ ਮੋਦੀ ਸ਼੍ਰੀ ਪੁਤਿਨ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਗਏ। ਉਨ੍ਹਾਂ ਨੇ ਸ਼੍ਰੀ ਪੁਤਿਨ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਆਗੂਆਂ ਨੇ ਪਹਿਲਾਂ ਹੱਥ ਮਿਲਾਇਆ ਅਤੇ ਫਿਰ ਜੱਫੀ ਪਾਈ। ਹਵਾਈ ਅੱਡੇ ਤੋਂ ਦੋਵੇਂ ਆਗੂ ਇੱਕੋ ਕਾਰ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਗਏ, ਜਿੱਥੇ ਸ੍ਰੀ ਮੋਦੀ ਨੇ ਉਨ੍ਹਾਂ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸ਼੍ਰੀ ਮੋਦੀ ਨੇ ਬਾਅਦ ਵਿੱਚ ਟਵਿੱਟਰ 'ਤੇ ਅੰਗਰੇਜ਼ੀ ਅਤੇ ਰੂਸੀ ਵਿੱਚ ਪੋਸਟ ਕੀਤਾ, "ਭਾਰਤ ਅਤੇ ਰੂਸ ਦੀ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉਤਰੀ ਹੈ। ਇਸ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਬਹੁਤ ਲਾਭ ਪਹੁੰਚਾਏ ਹਨ।" ਉਨ੍ਹਾਂ ਕਿਹਾ ਕਿ ਸ੍ਰੀ ਪੁਤਿਨ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਵੀਰਵਾਰ ਰਾਤ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨਗੇ।
ਪੜ੍ਹੋ ਇਹ ਵੀ - ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੰਜਾਬ ਦੇ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋਵੋਗੇ ਪਰੇਸ਼ਾਨ
ਘੋਲ ਕਲਯੁੱਗ: ਮਤਰੇਏ ਪਿਓ ਨੇ 2 ਮਾਸੂਮਾਂ ਨੂੰ ਨਾਲੇ ’ਚ ਸੁੱਟਿਆ, ਰਾਹਗੀਰਾਂ ਨੇ ਬਚਾਈ ਜਾਨ
NEXT STORY