ਅਯੁੱਧਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਅਯੁੱਧਿਆ 'ਚ ਨਵੇਂ ਬਣੇ ਹਵਾਈ ਅੱਡੇ ਦੇ ਉਦਘਾਟਨ ਸਮੇਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਕੇ ਧਰਮਨਗਰੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ। ਮੋਦੀ ਅਯੁੱਧਿਆ 'ਚ ਕਰੀਬ ਚਾਰ ਘੰਟੇ ਦੇ ਆਪਣੇ ਸੰਖੇਪ ਠਹਿਰਾਅ ਦੌਰਾਨ 15,700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਸਵੇਰੇ 10.50 ਵਜੇ ਅਯੁੱਧਿਆ ਹਵਾਈ ਅੱਡੇ ਪਹੁੰਚੇ। ਪ੍ਰਧਾਨ ਮੰਤਰੀ ਰੋਡ ਸ਼ੋਅ 'ਚ ਹਿੱਸਾ ਲੈਣਗੇ। ਮੁੱਖ ਮੰਤਰੀ ਯੋਗੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਸ਼੍ਰੀਰਾਮ ਦੀ ਨਗਰੀ ਤੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਲਈ ਤੋਹਫ਼ਿਆਂ ਦਾ ਪਿਟਾਰਾ ਖੁੱਲ੍ਹੇਗਾ। ਪ੍ਰਧਾਨ ਮੰਤਰੀ ਦੇਸ਼ ਦੇ ਵੱਖ-ਵੱਖ ਸਟੇਸ਼ਨਾਂ ਤੋਂ ਚੱਲਣ ਵਾਲੀਆਂ 6 ਵੰਦੇ ਭਾਰਤ ਅਤੇ 2 ਅੰਮ੍ਰਿਤ ਭਾਰਤ ਰੇਲ ਗੱਡੀਆਂ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਤੋਂ ਪਹਿਲਾਂ ਮੋਦੀ ਮੁੜ ਵਿਕਸਤ ਅਯੁੱਧਿਆ ਧਾਮ ਜੰਕਸ਼ਨ ਰੇਲਵੇ ਸਟੇਸ਼ਨ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।
ਇਸ ਤੋਂ ਇਲਾਵਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ, ਅੰਮ੍ਰਿਤਸਰ-ਨਵੀਂ ਦਿੱਲੀ, ਕੋਇੰਬਟੂਰ-ਬੈਂਗਲੁਰੂ, ਮੰਗਲੁਰੂ-ਮਡਗਾਓਂ, ਜਾਲਨਾ-ਮੁੰਬਈ ਅਤੇ ਅਯੁੱਧਿਆ-ਆਨੰਦ ਵਿਹਾਰ ਟਰਮੀਨਲ ਦੇ ਨਾਲ-ਨਾਲ ਅਯੁੱਧਿਆ-ਦਰਭੰਗਾ ਅਤੇ ਮਾਲਦਾ ਟਾਊਨ ਵਿਚਕਾਰ ਛੇ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਚੱਲਣਗੀਆਂ। ਬੈਂਗਲੁਰੂ ਦਰਮਿਆਨ 2 ਅੰਮ੍ਰਿਤ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾਉਣਗੇ। ਪੀ.ਐੱਮ. ਮੋਦੀ 1462.97 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਅਤੇ 15 ਹਜ਼ਾਰ 700 ਕਰੋੜ ਰੁਪਏ ਦੇ 46 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਉਹ ਇੱਥੇ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੇ ਰੋਡ ਸ਼ੋਅ ਦੇ ਰੂਟ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਜਿੱਥੇ ਵੱਡੀ ਗਿਣਤੀ ਰਾਮ ਭਗਤ ਪ੍ਰਧਾਨ ਮੰਤਰੀ ਦੀ ਆਮਦ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉੱਥੇ ਹੀ ਵੱਖ-ਵੱਖ ਥਾਵਾਂ 'ਤੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਕਲਾਕਾਰ ਆਪਣੀ ਪੇਸ਼ਕਾਰੀ ਨਾਲ ਸਾਰਿਆਂ ਨੂੰ ਆਕਰਸ਼ਿਤ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸਰੋ 'ਚ 12ਵੀਂ ਪਾਸ ਲਈ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
NEXT STORY