ਨਵੀਂ ਦਿੱਲੀ, (ਭਾਸ਼ਾ)- ਕੇਂਦਰ ਦੇ ਨਾਲ ਹੀ ਕਈ ਸੂਬਿਆਂ ’ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਘੜਨ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਸ਼ੁੱਕਰਵਾਰ ਨੂੰ 97 ਸਾਲ ਦੇ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਮੰਡਲ ਦੇ ਕਈ ਮੈਂਬਰਾਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਮੋਦੀ ਨੇ ‘ਭਾਰਤ ਰਤਨ’ ਨਾਲ ਸਨਮਾਨਿਤ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਲਾਲਕ੍ਰਿਸ਼ਨ ਅਡਵਾਨੀ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਹ ਸਾਲ ਹੋਰ ਵੀ ਖਾਸ ਹੈ, ਕਿਉਂਕਿ ਇਸ ਸਾਲ ਉਨ੍ਹਾਂ ਨੂੰ ਰਾਸ਼ਟਰ ਦੀ ਸ਼ਾਨਦਾਰ ਸੇਵਾ ਲਈ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਡਵਾਨੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਲੋਕ ਸੇਵਾ ਅਤੇ ਸੰਗਠਨ ਹੁਨਰ ਦੀ ਵਿਲੱਖਣ ਮਿਸਾਲ ਦਿੰਦਿਆਂ ਭਾਜਪਾ ਨੂੰ ਲੋਕ ਭਲਾਈ ਦਾ ਪ੍ਰਤੀਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।
ਖੇਤ ਵਾਹੁਣ ਦੌਰਾਨ ਕਿਸਾਨ ਨੂੰ ਮਿਲੀਆਂ 18ਵੀਂ ਸਦੀ ਦੀਆਂ ਚੀਜ਼ਾਂ, ਦੇਖ ਉੱਡੇ ਹੋਸ਼
NEXT STORY