ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਪਹੁੰਚ ਗਏ ਹਨ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ 'ਤੇ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ‘ਬਾਬਾ ਨਾਨਕ’ ਦੇ ਪ੍ਰਕਾਸ਼ ਪੁਰਬ ਮੌਕੇ DSGMC ਵਲੋਂ ਸਜਾਇਆ ਗਿਆ ਨਗਰ ਕੀਰਤਨ (ਵੇਖੋ ਤਸਵੀਰਾਂ)
ਜ਼ਿਕਕਰਯੋਗ ਹੈ ਕਿ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਹੈ। ਇਸ ਨੂੰ ਸਮਰਪਿਤ ਨਵੀਂ ਦਿੱਲੀ ਵਿਖੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਇੱਥੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਹਰਦੀਪ ਪੁਰੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਆਦਿ ਮੌਜੂਦ ਹਨ। ਪ੍ਰਧਾਨ ਮੰਤਰੀ ਮੋਦੀ ਛੇਤੀ ਹੀ ਸਮਾਗਮ ਵਿਚ ਸੰਬੋਧਨ ਕਰਨਗੇ।
PM ਮੋਦੀ ਅੱਜ ਜਾਣਗੇ ਇਕਬਾਲ ਸਿੰਘ ਲਾਲਪੁਰਾ ਦੇ ਘਰ, ਧਾਰਮਿਕ ਸਮਾਗਮ ’ਚ ਕਰਨਗੇ ਸ਼ਿਰਕਤ
NEXT STORY