ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਅਤੇ ਬਰੁਨੇਈ ਦੀ ਆਪਣੀ ਤਿੰਨ ਦਿਨਾ ਯਾਤਰਾ ਖ਼ਤਮ ਕਰਨ ਤੋਂ ਬਾਅਦ ਵੀਰਵਾਰ ਦੇਰ ਰਾਤ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਆਪਣੀ ਸਿੰਗਾਪੁਰ ਯਾਤਰਾ ਦਾ ਇਕ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ,''ਸਿੰਗਾਪੁਰ ਦੀ ਮੇਰੀ ਯਾਤਰਾ ਬਹੁਤ ਫਲਦਾਈ ਰਹੀ ਹੈ। ਇਹ ਯਕੀਨੀ ਤੌਰ 'ਤੇ ਦੋ-ਪੱਖੀ ਸੰਬੰਧਾਂ ਨੂੰ ਮਜ਼ਬੂਤੀ ਦੇਵੇਗੀ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਏਗੀ। ਮੈਂ ਸਿੰਗਾਪੁਰ ਦੀ ਸਰਕਾਰ ਅਤੇ ਲੋਕਾਂ ਨੂੰ ਉਨ੍ਹਾਂ ਦੀ ਗਰਮਜੋਸ਼ੀ ਲਈ ਧੰਨਵਾਦ ਕਰਦਾ ਹਾਂ।'' ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਸਿੰਗਾਪੁਰ ਦੇ ਸੰਸਦ ਭਵਨ 'ਚ ਮੁਲਾਕਾਤ ਕੀਤੀ। ਦੋਵੇਂ ਨੇਤਾਵਾਂ ਨੇ ਆਪਣੇ ਵਫ਼ਦਾਂ ਨਾਲ ਦੋ-ਪੱਖੀ ਬੈਠਕ ਕੀਤੀ। ਆਪਣੀ ਗੱਲਬਾਤ 'ਚ ਦੋਵੇਂ ਨੇਤਾਵਾਂ ਨੇ ਭਾਰਤ-ਸਿੰਗਾਪੁਰ ਦੋ-ਪੱਖੀ ਸੰਬੰਧਾਂ ਦੀ ਤਰੱਕੀ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਦੋਵੇਂ ਪੱਖਾਂ ਨੇ ਡਿਜੀਟਲ ਤਕਨਾਲੋਜੀ, ਸੈਮੀਕੰਡਕਟਰ, ਸਕਿਲ ਡੈਵਲਪਮੈਂਟ ਅਤੇ ਹੈਲਥ ਸਰਵਿਸ ਦੇ ਖੇਤਰ 'ਚ ਚਾਰ ਸਮਝੌਤਾ ਮੰਗ ਪੱਤਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ. ਲਾਰੈਂਸ ਵੋਂਗ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।
ਪ੍ਰਧਾਨ ਮੰਤਰੀ ਮੋਦੀ ਸਿੰਗਾਪੁਰ ਤੋਂ ਪਹਿਲੇ ਬਰੁਨੇਈ ਦੇ ਅਧਿਕਾਰਤ ਦੌਰੇ 'ਤੇ ਸਨ। ਪੀ.ਐੱਮ. ਮੋਦੀ ਨੇ ਬਰੁਨੇਈ ਦੇ ਸੁਲਤਾਨ ਹਾਜ਼ੀ ਹਸਨਲ ਬੋਲਕੀਆ ਨਾਲ ਵਿਆਪਕ ਗੱਲਬਾਤ ਕੀਤੀ। ਆਪਣੀ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। 'ਐਕਸ' 'ਤੇ ਇਕ ਪੋਸਟ 'ਚ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ,''ਬਰੁਨੇਈ ਦੇ ਸੁਲਤਾਨ ਹਾਜ਼ੀ ਹਸਨਲ ਬੋਲਕੀਆ ਨੂੰ ਮਿਲ ਕੇ ਖੁਸ਼ੀ ਹੋਈ। ਸਾਡੀ ਗੱਲਬਾਤ ਵਿਆਪਕ ਸੀ ਅਤੇ ਇਸ 'ਚ ਸਾਡੇ ਦੇਸ਼ਾਂ ਦਰਮਿਆਨ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕੇ ਸ਼ਾਮਲ ਸਨ। ਅਸੀਂ ਵਪਾਰ ਸੰਬੰਧਾਂ, ਵਣਜ ਸੰਬੰਧਾਂ ਦਾ ਹੋਰ ਵਿਸਥਾਰ ਕਰਨ ਜਾ ਰਹੇ ਹਾਂ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ 'ਚ ਬੰਬ ਹਮਲਾ, ਅੱਦਵਾਦੀਆਂ ਨੇ ਦਾਗੇ ਬੰਬ
NEXT STORY