ਨਵੀਂ ਦਿੱਲੀ— ਕਾਂਗਰਸ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਯਾਤਰਾ ਤੋਂ ਭਾਰਤੀ ਸੂਚਨਾ ਤਕਨਾਲੋਜੀ ਮਾਹਰਾਂ ਦੇ ਹਿੱਤ ਨੂੰ ਲੈ ਕੇ ਕੋਈ ਠੋਸ ਭਰੋਸਾ ਲੈ ਕੇ ਨਹੀਂ ਆਏ ਹਨ। ਕਾਂਗਰਸ ਬੁਲਾਰੇ ਆਨੰਦ ਸ਼ਰਮਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਹਾਲ 'ਚ ਮੋਦੀ ਅਮਰੀਕਾ ਗਏ ਅਤੇ ਦੋਹਾਂ ਦੇਸ਼ਾਂ ਦਰਮਿਆਨ ਹੋਈ ਵਾਰਤਾ ਤੋਂ ਬਾਅਦ ਜੋ ਸਾਂਝਾ ਬਿਆਨ ਦਿੱਤਾ ਗਿਆ, ਉਸ ਤੋਂ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਸੂਚਨਾ ਤਕਨਾਲੋਜੀ ਮਾਹਰਾਂ ਦੇ ਹਿੱਤਾਂ ਲਈ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਅਤੇ ਉਹ ਖਾਲੀ ਹੱਥ ਵਾਪਸ ਆਏ ਹਨ।
ਉਨ੍ਹਾਂ ਨੇ ਇਸ ਨੂੰ ਬਦਕਿਸਮਤ ਸਥਿਤੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਹੈ ਕਿ ਰੋਜ਼ਗਾਰ ਸੰਬੰਧੀ ਐੱਚ1ਬੀ ਵੀਜ਼ੇ ਨੂੰ ਲੈ ਕੇ ਮੋਦੀ ਨੇ ਆਪਣਾ ਪੱਖ ਮਜ਼ਬੂਤੀ ਨਾਲ ਨਹੀਂ ਰੱਖਿਆ, ਜਿਸ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਆਉਣਾ ਪਿਆ। ਸ਼ਰਮਾ ਨੇ ਕਿਹਾ ਕਿ ਭਾਰਤ ਨੂੰ ਇਸ ਸੰਬੰਧ 'ਚ ਅਮਰੀਕਾ ਤੋਂ ਪੂਰਾ ਭਰੋਸਾ ਲੈ ਕੇ ਆਉਣਾ ਚਾਹੀਦਾ ਸੀ ਪਰ ਮੋਦੀ ਭਾਰਤੀ ਪੱਖ ਨੂੰ ਅਮਰੀਕਾ ਦੇ ਸਾਹਮਣੇ ਪ੍ਰਭਾਵੀ ਤਰੀਕੇ ਨਾਲ ਰੱਖਣ 'ਚ ਅਸਫਲ ਰਹੇ ਹਨ, ਜਿਸ ਕਾਰਨ ਭਾਰਤੀ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਬੁਲਾਰੇ ਨੇ ਇਹ ਵੀ ਦੋਸ਼ ਲਾਇਆ ਕਿ ਅਮਰੀਕਾ ਨੂੰ ਖੁਸ਼ ਕਰਨ ਲਈ ਭਾਰਤ ਸਰਕਾਰ ਨੇ ਕੁਝ ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ ਨੂੰ ਲੈ ਕੇ ਵੀ ਸਮਝੌਤਾ ਕੀਤਾ ਹੈ। ਇਸ ਨਾਲ ਭਾਰਤੀ ਦਵਾਈ ਕਾਰੋਬਾਰੀਆਂ ਨੂੰ ਭਾਰੀ ਨੁਕਸਾਨ ਚੁੱਕਣਾ ਪਵੇਗਾ।
ਪਾਬੰਦੀ ਦੇ ਬਾਵਜੂਦ ਮੀਟ ਲੈ ਕੇ ਜਾਣ 'ਤੇ ਨੌਜਵਾਨ ਦੀ ਕੀਤੀ ਹੱਤਿਆ
NEXT STORY