ਦੇਹਰਾਦੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉੱਤਰਾਖੰਡ ਦੇ ਵੱਖ-ਵੱਖ ਖੇਤਰਾਂ ’ਚ ਬਹੁਤ ਜ਼ਿਆਦਾ ਮੀਂਹ, ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਸੂਬੇ ਲਈ 1200 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ। ਇਕ ਸਰਕਾਰੀ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਨੇ ਇਥੇ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਆਫਤ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਵੀ ਐਲਾਨ ਕੀਤਾ।
ਉਨ੍ਹਾਂ ਨੇ ਹਾਲ ’ਚ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਯਤੀਮ ਹੋਏ ਬੱਚਿਆਂ ਲਈ ‘ਕੇਅਰਸ ਫਾਰ ਚਿਲਡਰਨ ਸਕੀਮ’ ਦੇ ਤਹਿਤ ਵਿਆਪਕ ਮਦਦ ਦਾ ਵੀ ਐਲਾਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਅੱਜ ਆਫਤ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਾ ਸੀ ਪਰ ਮੌਸਮ ਖ਼ਰਾਬ ਹੋਣ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਾਲ ਬੈਠਕ ’ਚ ਉੱਤਰਾਖੰਡ ਦੇ ਰਾਜਪਾਲ ਲੈ. ਜਨ. ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਇਲਾਵਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਇਲਾਕੇ ਅਤੇ ਲੋਕਾਂ ਨੂੰ ਉਸ ਤੋਂ ਉੱਭਰਣ ’ਚ ਮਦਦ ਲਈ ਇਕ ਬਹੁ-ਦਿਸ਼ਾਵੀ ਦ੍ਰਿਸ਼ਟੀਕੋਣ ਅਪਣਾਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ, ਜਿਸ ’ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦਾ ਮੁੜਨਿਰਮਾਣ, ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ, ਸਕੂਲਾਂ ਨੂੰ ਦੁਬਾਰਾ ਬਣਾਉਣਾ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਦੇ ਜ਼ਰੀਏ ਰਾਹਤ ਦੇਣਾ ਅਤੇ ਪਸ਼ੂਆਂ ਲਈ ਮਿਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹਨ।
ਰਾਹੁਲ ਗਾਂਧੀ ਸੁਰੱਖਿਆ ਪ੍ਰੋਟੋਕਾਲ ਨਹੀਂ ਮੰਨਦੇ, CRPF ਨੇ ਖੜਗੇ ਨੂੰ ਲਿਖਿਆ ਪੱਤਰ
NEXT STORY