ਨੈਸ਼ਨਲ ਡੈਸਕ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ 3 ਸੈਮੀਕੰਡਕਟਰ ਪਲਾਂਟ ਗਿਫ਼ਟ ਕੀਤੇ ਹਨ। ਪ੍ਰਧਾਨ ਮੰਤਰੀ ਨੇ ਇਸ ਦਾ ਵਰਚੁਅਲ ਉਦਘਾਟਨ ਕੀਤਾ ਹੈ। ਭਾਰਤ ਸੈਮੀਕੰਡਕਟਰਾਂ ਦੇ ਖੇਤਰ ਵਿੱਚ ਗਲੋਬਲ ਪਲੇਅਰ ਬਣਨ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਆਪਣੇ ਸੰਬੋਧਨ ਵਿੱਚ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਪਹਿਲਾਂ ਹੀ ਇੱਕ ਪੁਲਾੜ, ਪ੍ਰਮਾਣੂ ਅਤੇ ਡਿਜੀਟਲ ਸ਼ਕਤੀ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਦੇਸ਼ ਸੈਮੀਕੰਡਕਟਰ ਖੇਤਰ ਵਿੱਚ ਇੱਕ ਵਿਸ਼ਵ ਸ਼ਕਤੀ ਬਣ ਜਾਵੇਗਾ।
ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ
ਨੌਜਵਾਨਾਂ ਨੂੰ ਹੋਵੇਗਾ ਲਾਭ
ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣ ਜੋ ਫ਼ੈਸਲੇ ਲੈ ਰਹੇ ਹਾਂ ਅਤੇ ਜੋ ਨੀਤੀਆਂ ਅਸੀਂ ਬਣਾ ਰਹੇ ਹਾਂ, ਉਨ੍ਹਾਂ ਦਾ ਸਾਨੂੰ ਰਣਨੀਤਕ ਫ਼ਾਇਦਾ ਹੋਵੇਗਾ। ਤਿੰਨ ਸੈਮੀਕੰਡਕਟਰ ਯੂਨਿਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸੈਕਟਰ ਵਿੱਚ ਭਾਰਤ ਦੇ ਵਿਕਾਸ ਦਾ ਸਭ ਤੋਂ ਵੱਧ ਲਾਭ ਦੇਸ਼ ਦੇ ਨੌਜਵਾਨਾਂ ਨੂੰ ਹੋਣ ਵਾਲਾ ਹੈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਦੇਸ਼ 'ਚ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ
ਸੈਮੀਕੰਡਕਟਰ ਸੈਕਟਰ ਸੰਚਾਰ ਤੋਂ ਲੈ ਕੇ ਆਵਾਜਾਈ ਤੱਕ ਬਹੁਤ ਸਾਰੇ ਖੇਤਰਾਂ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਦੇਸ਼ ਵਿੱਚ ਸੈਮੀਕੰਡਕਟਰ ਪਲਾਂਟਾਂ ਦੀ ਸਥਾਪਨਾ ਨਾਲ ਰੁਜ਼ਗਾਰ ਦੇ ਕਈ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੈਮੀਕੰਡਕਟਰ ਸੈਕਟਰ ਵਿਕਾਸ ਦਾ ਇੱਕ ਗੇਟਵੇ ਹੈ, ਜੋ ਅਸੀਮਤ ਸੰਭਾਵਨਾਵਾਂ ਨਾਲ ਭਰਪੂਰ ਹੈ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਕਿਹਾ, 'ਅਸੀਂ ਇੱਕ ਪਾਸੇ ਦੇਸ਼ ਵਿੱਚ ਤੇਜ਼ੀ ਨਾਲ ਗ਼ਰੀਬੀ ਘਟਾ ਰਹੇ ਹਾਂ ਅਤੇ ਦੂਜੇ ਪਾਸੇ ਭਾਰਤ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਰਹੇ ਹਾਂ। ਅਸੀਂ ਦੇਸ਼ ਨੂੰ ਆਤਮ-ਨਿਰਭਰ ਵੀ ਬਣਾ ਰਹੇ ਹਾਂ। ਪ੍ਰਧਾਨ ਮੰਤਰੀ ਦੇ ਅਨੁਸਾਰ ਭਾਰਤ ਸਟਾਰਟਅਪ ਈਕੋ-ਸਿਸਟਮ ਵਿੱਚ ਤੀਜਾ ਸਭ ਤੋਂ ਵੱਡਾ ਪਲੇਅਰ ਹੈ ਅਤੇ ਸੈਮੀਕੰਡਕਟਰ ਸੈਕਟਰ ਦੀ ਸ਼ੁਰੂਆਤ ਨਾਲ ਇਹਨਾਂ ਸਟਾਰਟਅੱਪਸ ਲਈ ਨਵੇਂ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਜਰਾਤ ਤੱਟ ਤੋਂ 6 ਪਾਕਿਸਤਾਨੀ ਗ੍ਰਿਫਤਾਰ, 480 ਕਰੋੜ ਦੀ ਡਰੱਗਜ਼ ਬਰਾਮਦ
NEXT STORY