ਨੈਸ਼ਨਲ ਡੈਸਕ: ਅੱਜ ਹਾਵੜਾ ਤੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਟਰੇਨ ਓਡੀਸ਼ਾ ਦੇ ਬਾਲਾਸੋਰ ਤੋਂ ਕਰੀਬ 10 ਕਿਲੋਮੀਟਰ ਦੂਰ ਹਾਦਸੇ ਦਾ ਸ਼ਿਕਾਰ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਟਰੇਨ ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ ਪਟੜੀ ਤੋਂ ਉਤਰ ਗਈ ਹੈ ਜਿਸ ਕਾਰਨ ਹੁਣ ਤਕ 50 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਜਦਕਿ ਕਈ ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਾਲ ਗੱਡੀ ਨਾਲ ਟਕਰਾਈ ਕੋਰੋਮੰਡਲ ਐਕਸਪ੍ਰੈੱਸ, ਕਈ ਲੋਕਾਂ ਦੇ ਮਰਨ ਦਾ ਖ਼ਦਸ਼ਾ
ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਵਨ ਨਾਲ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਉਸ ਤੋਂ ਬਾਅਦ ਉਨ੍ਹਾਂ ਕਿਹਾ ਹੈ ਕਿ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹਨ ਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਂਦਿਆਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
PM ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਨੂੰ ਕਰਨਗੇ ਸੰਬੋਧਨ, ਰਾਸ਼ਟਰਪਤੀ ਜੋਅ ਬਾਈਡੇਨ ਦੇ ਸੱਦੇ 'ਤੇ ਜਾਣਗੇ USA
NEXT STORY