ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗ ਪ੍ਰਭਾਵਿਤ ਯੂਕ੍ਰੇਨ ਦੀ ਸਥਿਤੀ ਅਤੇ ਉਥੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਦੇਸ਼ ਦੀਆਂ ਕੋਸ਼ਿਸ਼ਾਂ 'ਤੇ ਚਰਚਾ ਲਈ ਸ਼ਨੀਵਾਰ ਸ਼ਾਮ ਇਕ ਹੋਰ ਉੱਚ ਪੱਧਰੀ ਬੈਠਕ ਬੁਲਾਈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਤੋਂ ਲੈ ਕੇ ਹੁਣ ਤੱਕ ਅਜਿਹੀਆਂ ਕਈ ਬੈਠਕਾਂ ਦੀ ਪ੍ਰਧਾਨਗੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਪੁਤਿਨ ਨੇ ਯੂਕ੍ਰੇਨ ਨੂੰ 'ਨੋ-ਫਲਾਇੰਗ ਜ਼ੋਨ' ਐਲਾਨਣ ਦੇ ਵਿਰੁੱਧ ਦਿੱਤੀ ਚਿਤਾਵਨੀ
ਕੇਂਦਰ ਸਰਕਾਰ ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਉਥੋਂ ਨਿਕਲਣਾ ਚਾਹੁੰਦੇ ਹਨ।ਮੋਦੀ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀ ਪਿਊਸ਼ ਗੋਇਲ ਤੋਂ ਇਲਾਵਾ ਕਈ ਚੋਟੀ ਦੇ ਨੌਕਰਸ਼ਾਹ ਸ਼ਾਮਲ ਹੋਏ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ 'ਆਪ੍ਰੇਸ਼ਨ ਗੰਗਾ' ਸ਼ੁਰੂ ਕੀਤਾ ਹੈ ਅਤੇ ਇਸ ਕਵਾਇਦ ਦੇ ਤਾਲਮੇਲ ਨਾਲ ਚਾਰ ਕੇਂਦਰੀ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਦੂਰ ਦੇ ਰੂਪ 'ਚ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ 'ਚ ਭੇਜਿਆ ਹੈ।
ਇਹ ਵੀ ਪੜ੍ਹੋ : ਰੂਸ 'ਚ ਮਾਰਸ਼ਲ ਲਾਅ ਲਾਉਣ ਦੀ ਲੋੜ ਨਹੀਂ : ਪੁਤਿਨ
ਭਾਰਤ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਦਾ ਮੁੱਖ ਧਿਆਨ ਯੂਕ੍ਰੇਨ ਦੇ ਪੂਰਬੀ ਸ਼ਹਿਰ ਸੂਮੀ 'ਚ ਫਸੇ ਲਗਭਗ 700 ਭਾਰਤੀ ਵਿਦਿਆਰਥੀਆਂ ਨੂੰ ਕੱਢਣ 'ਤੇ ਹੈ, ਜਿਥੇ ਹਵਾਈ ਹਮਲੇ ਹੋ ਰਹੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਭਾਰਤ ਅਗਲੇ ਕੁਝ ਘੰਟਿਆਂ 'ਚ ਖਾਰਕੀਵ ਅਤੇ ਪਿਸੋਚਿਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਉਮੀਦ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਧਿਆਨ ਹੁਣ ਭਾਰਤੀ ਵਿਦਿਆਰਥੀਆਂ ਨੂੰ ਸੂਮੀ ਤੋਂ ਕੱਢਣਾ ਹੈ। ਅਸੀਂ ਉਨ੍ਹਾਂ ਨੂੰ ਕੱਢਣ ਲਈ ਕਈ ਵਿਕਲਪ ਲੱਭ ਰਹੇ ਹਾਂ ਅਤੇ ਰੂਸ ਨੇ 24 ਫਰਵਰੀ ਨੂੰ ਯੂਕ੍ਰੇਨ 'ਤੇ ਹਮਲਾ ਸ਼ੁਰੂ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY