ਨਵੀਂ ਦਿੱਲੀ—ਮਹਾਰਾਸ਼ਟਰ ਦੇ ਭਿਵੰਡੀ ਵਿਚ ਸੋਮਵਾਰ ਸਵੇਰੇ ਇਕ ਇਮਾਰਤ ਦੇ ਢਹਿਣ ਜਾਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਸ ’ਤੇ ਇਕ ਟਵੀਟ ਕੀਤਾ ਕਿ ਮਹਾਰਾਸ਼ਟਰ ਦੇ ਭਿਵੰਡੀ ’ਚ ਇਮਾਰਤ ਢਹਿਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਜ਼ਖਮੀ ਲੋਕਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਬਚਾਅ ਮੁਹਿੰਮ ਚੱਲ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਦੱਸਣਯੋਗ ਹੈ ਕਿ ਭਿਵੰਡੀ ’ਚ ਤੜਕੇ 3.40 ਵਜੇ ਇਕ ਬਹੁ-ਮੰਜ਼ਿਲਾ ਇਮਾਰਤ ਢਹਿ ਜਾਣ ਨਾਲ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਬਚਾਅ ਦਲ ਨੇ ਹੁਣ ਤੱਕ ਘੱਟ ਤੋਂ ਘੱਟ 5 ਲੋਕਾਂ ਨੂੰ ਬਚਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ 35 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਫਾਇਰ ਬਿ੍ਰਗੇਡ ਦੇ ਕਾਮੇ ਪਹੁੰਚੇ ਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲੋਕਾਂ ਨੂੰ ਮਲਬੇ ’ਚੋਂ ਬਾਹਰ ਕੱਢ ਰਹੇ ਸਨ। ਜਿਸ ਤੋਂ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਵੀ ਮੌਕੇ ’ਤੇ ਪੁੱਜੀਆਂ। ਜਾਣਕਾਰੀ ਮੁਤਾਬਕ ਇਹ ਜਿਲਾਨੀ ਨਾਮ ਦੀ ਇਮਾਰਤ 40 ਸਾਲ ਪੁਰਾਣੀ ਸੀ ਅਤੇ ਇਸ ’ਚ 20 ਪਰਿਵਾਰ ਰਹਿੰਦੇ ਸਨ।
ਕੱਲ ਹੋਏ ਹੰਗਾਮੇ ’ਤੇ ਰਾਜ ਸਭਾ ਚੇਅਰਮੈਨ ਨਾਇਡੂ ਨਾਰਾਜ਼, 8 ਸੰਸਦ ਮੈਂਬਰ ਕੀਤੇ ਮੁਅੱਤਲ
NEXT STORY