ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਰਮ, ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੇਮਿਸਾਲ ਸਾਹਸ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।
ਇਹ ਵੀ ਪੜ੍ਹੋ- PM ਮੋਦੀ ਨੇ ਮਹਾਤਮਾ ਫੂਲੇ ਨੂੰ ਜਯੰਤੀ ਮੌਕੇ ਕੀਤਾ ਨਮਨ, ਕਿਹਾ- ਉਨ੍ਹਾਂ ਦੇ ਵਿਚਾਰ ਲੱਖਾਂ ਲਈ ਸ਼ਕਤੀ ਹਨ
ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਬੇਮਿਸਾਲ ਸਾਹਸ ਅਤੇ ਸੱਚ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ 'ਤੇ ਦਿੱਤੇ ਗਏ ਆਪਣੇ ਭਾਸ਼ਣ ਨੂੰ ਵੀ ਸਾਂਝਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ- ਪੜ੍ਹਨਾ ਨਹੀਂ ਜਾਣਦੀ ਸੀ ਮਾਂ, 13 ਸਾਲਾ ਮੁੰਡੇ ਨੇ ਬਣਾਈ ਡਿਜੀਟਲ 'ਸਪੋਕਨ ਅਖ਼ਬਾਰ', ਜਾਣੋ ਖ਼ਾਸੀਅਤ
ਦੱਸ ਦੇਈਏ ਕਿ ਗੁਰੂ ਤੇਗ ਬਹਾਦਰ ਜੀ ਦਾ ਜਨਮ ਵੈਸਾਖ ਕ੍ਰਿਸ਼ਨ ਪੰਚਮੀ ਨੂੰ ਪਿਤਾ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਦੇ ਘਰ ਅੰਮ੍ਰਿਤਸਰ ਵਿਖੇ ਹੋਇਆ ਸੀ। ਨਾਨਕਸ਼ਾਹੀ ਕੈਲੰਡਰ ਮੁਤਾਬਕ ਇਸ ਵਾਰ ਉਨ੍ਹਾਂ ਦਾ ਪ੍ਰਕਾਸ਼ ਪੁਰਬ 11 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਮੁਗਲ ਬਾਦਸ਼ਾਹ ਔਰੰਗਜ਼ੇਬ ਵਲੋਂ ਕਸ਼ਮੀਰੀ ਪੰਡਿਤਾਂ ਦੀ ਧਾਰਮਿਕ ਆਜ਼ਾਦੀ ਦੇ ਸਮਰਥਨ ਲਈ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦਾ ਸ਼ਹੀਦੀ ਦਿਹਾੜਾ 24 ਨਵੰਬਰ ਨੂੰ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਅਮਰਨਾਥ ਤੀਰਥ ਯਾਤਰੀਆਂ ਲਈ ਖ਼ੁਸ਼ਖ਼ਬਰੀ, ਕੇਂਦਰ ਚੁੱਕਣ ਜਾ ਰਿਹੈ ਵੱਡਾ ਕਦਮ
ਮਾਨਸਿਕ ਰੂਪ ਨਾਲ ਕਮਜ਼ੋਰ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ
NEXT STORY