ਗਾਜ਼ੀਪੁਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਦਿੱਲੀ ’ਚ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਵਾਪਰੀ ਘਟਨਾ ’ਤੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਦਿੱਲੀ ’ਚ 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ ਹੈ। ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਗਾਜ਼ੀਪੁਰ ਸਰਹੱਦ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ’ਤੇ ਬੈਠੇ ਰਾਕੇਸ਼ ਟਿਕੈਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਰਾਕੇਸ਼ ਨੇ ਕਿਹਾ ਕਿ ਸਾਰਾ ਦੇਸ਼ ਤਿਰੰਗੇ ਨਾਲ ਪਿਆਰ ਕਰਦਾ ਹੈ, ਜਿਸ ਨੇ ਤਿਰੰਗੇ ਦਾ ਅਪਮਾਨ ਕੀਤਾ ਹੈ, ਸਰਕਾਰ ਉਸ ਨੂੰ ਫੜੇ੍ਹੇ। ਟਿਕੈਤ ਨੇ ਇਹ ਵੀ ਕਿਹਾ ਕਿ ਕੀ ਤਿਰੰਗਾ ਸਿਰਫ ਪ੍ਰਧਾਨ ਮੰਤਰੀ ਦਾ ਹੈ?
ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ
ਸਰਕਾਰ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਹੋਣ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਬੰਦੂਕ ਦੀ ਨੋਕ ’ਤੇ ਗੱਲਬਾਤ ਨਹੀਂ ਹੋ ਸਕਦੀ। ਰਾਕੇਸ਼ ਨੇ ਕੱਲ੍ਹ ਸ਼ਾਮ ਹੀ ਕਿਹਾ ਸੀ ਕਿ ਕਿਸਾਨਾਂ ਨੂੰ ਨਾ ਤਾਂ ਕਮਜ਼ੋਰ ਹੋਣ ਦੀ ਲੋੜ ਹੈ ਅਤੇ ਨਾ ਹੀ ਨਿਰਾਸ਼। ਕਿਸਾਨਾਂ ਦਾ ਹੌਂਸਲਾ ਡਿਗਾਉਣ ਦੀ ਇਕ ਸਾਜਿਸ਼ ਰਚੀ ਗਈ ਸੀ, ਜਿਸ ’ਚੋਂ ਕਿਸਾਨ ਹੁਣ ਨਿਕਲ ਚੁੱਕਾ ਹੈ। ਕਿਸਾਨਾਂ ਦਾ ਹੌਂਸਲਾ ਘੱਟ ਨਹੀਂ ਹੋਵੇਗਾ। ਕਿਸਾਨ ਆਪਣੀ ਲੜਾਈ ਪੂਰੀ ਮਜ਼ਬੂਤੀ ਨਾਲ ਲੜੇਗਾ। ਇਸ ਲੜਾਈ ’ਚ ਕਿਸਾਨ ਦੀ ਜਿੱਤ ਯਕੀਨਨ ਪੱਕੀ ਹੈ। ਰਾਕੇਸ਼ ਨੇ ਇਹ ਵੀ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਸਨਮਾਨ ਕਰਦੇ ਹਾਂ ਅਤੇ ਇਸ ਮੁੱਦੇ ਦਾ ਹੱਲ ਚਾਹੁੰਦੇ ਹਾਂ।
ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ
ਦੱਸ ਦੇਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ਦੀ ਫਸੀਲ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿੱਥੇ ਪ੍ਰਧਾਨ ਮੰਤਰੀ ਹਰ ਸਾਲ 15 ਅਗਸਤ ਆਜ਼ਾਦੀ ਦਿਹਾੜੇ ’ਤੇ ਝੰਡਾ ਲਹਿਰਾਉਂਦੇ ਹਨ। ਅੱਜ ‘ਮਨ ਕੀ ਬਾਤ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ 26 ਜਨਵਰੀ ਨੂੰ ਦਿੱਲੀ ’ਚ ਤਿਰੰਗੇ ਦਾ ਅਪਮਾਨ ਵੇਖ ਕੇ ਦੇਸ਼ ਬਹੁਤ ਦੁਖੀ ਹੋਇਆ।
ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ
26 ਜਨਵਰੀ ਨੂੰ ਹੋਈ ਹਿੰਸਾ ਸਾਜਿਸ਼ ਦਾ ਨਤੀਜਾ, ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ : ਨਰੇਸ਼ ਟਿਕੈਤ
NEXT STORY