ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜਨਤਾ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਮਹਾਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਵਿਗਿਆਨਕ ਇਸ ਮਹਾਮਾਰੀ ਦਾ ਟੀਕਾ ਨਹੀਂ ਬਣਾ ਲੈਂਦੇ, ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਤੁਹਾਡੇ ਤੋਂ ਕੁਝ ਉਮੀਦਾਂ ਹਨ। ਤੁਸੀਂ ਮਾਸਕ ਪਹਿਨਣ ਦੇ ਨਿਯਮ ਦਾ ਪਾਲਣ ਕਰੋ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰੇ ਸੁਰੱਖਿਅਤ ਅਤੇ ਸਿਹਤਮੰਦ ਰਹੋ। ਪਰਿਵਾਰ ਵਿਚ ਵੱਡੇ-ਬਜ਼ੁਰਗਾਂ ਦਾ ਖ਼ਿਆਲ ਰੱਖੋ। ਇਹ ਚੀਜ਼ਾਂ ਮਹੱਤਵਪੂਰਨ ਹਨ। ਕੋਰੋਨਾ ਵਾਇਰਸ ਨੂੰ ਹਲਕੇ ਨਾ ਨਾ ਲਓ।
ਇਹ ਵੀ ਪੜ੍ਹੋ: ਦੇਸ਼ ਵਾਸੀਆਂ ਨੂੰ ਅਮਿਤ ਸ਼ਾਹ ਦੀ ਅਪੀਲ- ਜਦੋਂ ਤੱਕ ਨਹੀਂ ਆਉਂਦਾ ਕੋਰੋਨਾ ਦਾ ਟੀਕਾ, ਚੌਕਸੀ ਵਰਤੋਂ
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਵਿਗਿਆਨਕ ਕੋਵਿਡ-19 ਦੇ ਇਲਾਜ ਲਈ ਟੀਕਾ ਤਿਆਰ ਨਹੀਂ ਕਰ ਲੈਂਦੇ ਹਨ, ਉਦੋਂ ਤੱਕ ਸਮਾਜਿਕ ਦੂਰੀ ਬਣਾ ਕੇ ਰੱਖਣ ਦਾ 'ਟੀਕਾ' ਖ਼ੁਦ ਨੂੰ ਮਹਾਮਾਰੀ ਤੋਂ ਬਚਾਉਣ ਦਾ ਸਭ ਤੋਂ ਚੰਗਾ ਤਰੀਕਾ ਹੈ। ਇਹ ਇਕਮਾਤਰ ਹੱਲ ਹੈ। ਵੀਡੀਓ ਕਾਨਫਰੈਂਸਿੰਗ ਜ਼ਰੀਏ ਰਾਸ਼ਟਰੀ ਪੱਧਰ 'ਤੇ 20,050 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਮੱਛੀ ਪਾਲਣ ਸਕੀਮ ਦੇ ਸ਼ੁੱਭ ਆਰੰਭ ਅਤੇ ਬਿਹਾਰ ਲਈ ਕਈ ਹੋਰ ਯੋਜਨਾਵਾਂ ਦੀ ਸ਼ੁਰੂਆਤ ਕਰਦੇ ਹੋਏ ਮੋਦੀ ਨੇ ਇਹ ਗੱਲ ਆਖੀ।
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 44 ਲੱਖ ਦੇ ਪਾਰ, ਹੁਣ ਤੱਕ 75 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ ਜਨਤਕ ਥਾਵਾਂ 'ਤੇ ਥੁੱਕਣ ਤੋਂ ਬਚਣ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਵੀਰਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦੇ 95,735 ਨਵੇਂ ਕੇਸ ਸਾਹਮਣੇ ਆਏ ਹਨ। ਮਹਾਮਾਰੀ ਤੋਂ 1,172 ਹੋਰ ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਇਹ ਮਹਾਮਾਰੀ ਹੁਣ ਤੱਕ 75,062 ਲੋਕਾਂ ਦੀ ਜਾਨ ਲੈ ਚੁੱਕੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 44 ਲੱਖ ਨੂੰ ਪਾਰ ਕਰ ਗਿਆ ਹੈ। ਹੁਣ ਤੱਕ 34,71,783 ਲੋਕ ਇਸ ਬੀਮਾਰੀ ਤੋਂ ਸਿਹਤਯਾਬ ਹੋ ਚੁੱਕੇ ਹਨ।
ਕੋਰੋਨਾ ਵਾਇਰਸ ਤਾਲਾਬੰਦੀ ਦੌਰਾਨ 4.53 ਲੱਖ ਤੋਂ ਵੱਧ ਹਿਮਾਚਲ ਪ੍ਰਦੇਸ਼ ਆਏ ਵਾਪਸ
NEXT STORY