ਨਵੀਂ ਦਿੱਲੀ- ਅਯੁੱਧਿਆ ਵਿਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਹੁਣ ਸਿਰਫ 11 ਦਿਨ ਹੀ ਬਚੇ ਹਨ। ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਖ਼ਾਸ ਆਡੀਓ ਸੰਦੇਸ਼ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- 2400 ਕਿਲੋ ਦਾ ਘੰਟਾ, 108 ਫੁੱਟ ਲੰਬੀ ਅਗਰਬੱਤੀ, ਰਾਮ ਲੱਲਾ ਲਈ ਦੇਸ਼-ਵਿਦੇਸ਼ ਤੋਂ ਆ ਰਹੇ ਤੋਹਫ਼ੇ
ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਿਚ ਸਿਰਫ 11 ਦਿਨ ਹੀ ਬਚੇ ਹਨ। ਮੇਰੀ ਖੁਸ਼ਕਿਸਮਤ ਹੈ ਕਿ ਮੈਂ ਵੀ ਇਸ ਸ਼ੁੱਭ ਮੌਕੇ ਦਾ ਗਵਾਹ ਬਣਾਂਗਾ। ਪ੍ਰਭੂ ਨੇ ਮੈਨੂੰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੌਰਾਨ ਭਾਰਤ ਦੇ ਸਾਰੇ ਲੋਕਾਂ ਦੀ ਪ੍ਰਤੀਨਿਧਤਾ ਕਰਨ ਦਾ ਮੌਕਾ ਦਿੱਤਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਅੱਜ ਤੋਂ 11 ਦਿਨ ਦਾ ਵਿਸ਼ੇਸ਼ ਅਨੁਸ਼ਠਾਨ (ਰਸਮ) ਸ਼ੁਰੂ ਕਰ ਰਿਹਾ ਹਾਂ। ਮੈਂ ਸਾਰੇ ਲੋਕਾਂ ਤੋਂ ਆਸ਼ੀਰਵਾਦ ਦਾ ਚਾਹਵਾਨ ਹਾਂ। ਇਸ ਸਮੇਂ ਆਪਣੀਆਂ ਭਾਵਨਾਵਾਂ ਨੂੰ ਸ਼ਬਦਾਂ 'ਚ ਕਹਿਣਾ ਬਹੁਤ ਮੁਸ਼ਕਲ ਹੈ ਪਰ ਮੈਂ ਆਪਣੇ ਵੱਲੋਂ ਇਕ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ- ਰਾਮਨਗਰੀ ਪਹੁੰਚਿਆ ਸੋਨੇ-ਚਾਂਦੀ 'ਚ ਮੜ੍ਹਿਆ 500 ਕਿਲੋ ਦਾ ਨਗਾੜਾ
ਵੀਡੀਓ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਨੇ 'ਰਾਮ-ਰਾਮ' ਨਾਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿੰਦਗੀ ਦੇ ਕੁਝ ਪਲ ਰੱਬੀ ਅਸ਼ੀਰਵਾਦ ਕਾਰਨ ਹੀ ਹਕੀਕਤ ਵਿਚ ਬਦਲ ਜਾਂਦੇ ਹਨ। ਅੱਜ ਸਾਡੇ ਸਾਰੇ ਭਾਰਤੀਆਂ ਲਈ ਅਤੇ ਦੁਨੀਆ ਭਰ 'ਚ ਫੈਲੇ ਰਾਮ ਦੇ ਭਗਤਾਂ ਲਈ ਅਜਿਹਾ ਪਵਿੱਤਰ ਮੌਕਾ ਹੈ। ਹਰ ਪਾਸੇ ਭਗਵਾਨ ਸ਼੍ਰੀ ਰਾਮ ਦੀ ਭਗਤੀ ਦਾ ਅਦਭੁਤ ਵਾਤਾਵਰਣ ਹੈ। ਚਾਰੇ ਪਾਸੇ ਰਾਮ ਦੇ ਨਾਮ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਰਾਮ ਭਜਨਾਂ ਦੀ ਅਦਭੁਤ ਸੁੰਦਰਤਾ ਮਾਧੁਰੀ ਹੈ। ਹਰ ਕੋਈ 22 ਜਨਵਰੀ, ਉਸ ਇਤਿਹਾਸਕ ਪਵਿੱਤਰ ਪਲ ਦਾ ਇੰਤਜ਼ਾਰ ਕਰ ਰਿਹਾ ਹੈ । ਹੁਣ ਅਯੁੱਧਿਆ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ 'ਚ ਸਿਰਫ 11 ਦਿਨ ਬਾਕੀ ਹਨ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਵੀ ਇਸ ਸ਼ੁੱਭ ਮੌਕੇ ਦਾ ਗਵਾਹ ਬਣਨ ਦਾ ਮੌਕਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਰਾਮ ਮੰਦਰ ਦਾ ਪ੍ਰਸ਼ਾਦ ਘਰ ਬੈਠੇ ਮੰਗਵਾਓ, ਇੱਥੇ ਹੋ ਰਹੀ ਐਡਵਾਂਸ ਬੁਕਿੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਅਜਮੇਰ ਸ਼ਰੀਫ ਲਈ ਭੇਜੀ ਚਾਦਰ, ਮੁਸਲਿਮ ਭਾਈਚਾਰੇ ਨਾਲ ਕੀਤੀ ਮੁਲਾਕਾਤ
NEXT STORY