ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸੰਬੋਧਿਤ ਕੀਤਾ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨੇ ਰਾਮ-ਰਾਮ ਤੋਂ ਕੀਤੀ। ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ 'ਤੇ ਹਮਲਾ ਕਰਦਿਆਂ ਕਿਹਾ ਕਿ ਆਦਤ ਤੋਂ ਮਜ਼ਬੂਰ ਰੌਲਾ-ਰੱਪਾ ਪਾਉਣਾ ਜਿਨ੍ਹਾਂ ਦਾ ਸੁਭਾਅ ਬਣ ਗਿਆ ਹੈ ਅਤੇ ਜੋ ਆਦਤਨ ਲੋਕਤੰਤਰੀ ਕਦਰਾਂ-ਕੀਮਤਾਂ ਦਾ ਚੀਰਹਰਣ ਕਰਦੇ ਹਨ, ਅਜਿਹੇ ਸਾਰੇ ਸੰਸਦ ਮੈਂਬਰਾਂ ਨੂੰ ਆਤਮ ਨਿਰੀਖਣ ਕਰਨਾ ਚਾਹੀਦਾ ਹੈ। ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਹੁੜਦੰਗ, ਨਕਾਰਾਤਮਕਤਾ ਅਤੇ ਸ਼ਰਾਰਤੀ ਵਤੀਰਾ ਕਰਨ ਵਾਲਿਆਂ ਨੂੰ ਲੋਕਤੰਤਰ ਪ੍ਰੇਮੀ ਯਾਦ ਨਹੀਂ ਕਰਨਗੇ ਅਤੇ ਉਨ੍ਹਾਂ ਲਈ ਇਹ ਬਜਟ ਸੈਸ਼ਨ ਪਛਤਾਵੇ ਦਾ ਮੌਕਾ ਵੀ ਹੈ।
ਇਹ ਵੀ ਪੜ੍ਹੋ- ਮੋਦੀ ਸਰਕਾਰ ਨੇ ਬਦਲੇ 'ਪਰਿਵਾਰਕ ਪੈਨਸ਼ਨ' ਦੇ ਨਿਯਮ, ਔਰਤਾਂ ਨੂੰ ਮਿਲੇਗੀ ਵੱਡੀ ਰਾਹਤ
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਚੋਣਾਂ ਦਾ ਸਮੇਂ ਨੇੜੇ ਹੁੰਦਾ ਹੈ ਤਾਂ ਆਮ ਤੌਰ 'ਤੇ ਪੂਰਨ ਬਜਟ ਨਹੀਂ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਅਗਵਾਈ 'ਚ ਸਰਕਾਰ ਪੂਰਨ ਬਜਟ ਲੈ ਕੇ ਆਵੇਗੀ। ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਇਹ ਮੌਜੂਦਾ ਲੋਕ ਸਭਾ ਦਾ ਆਖ਼ਰੀ ਸੈਸ਼ਨ ਹੈ। ਇਸ ਸੈਸ਼ਨ ਦੀ ਸ਼ੁਰੂਆਤ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨਾਲ ਹੋਵੇਗੀ, ਜਿਸ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੰਬੋਧਿਤ ਕਰੇਗੀ।
ਇਹ ਵੀ ਪੜ੍ਹੋ- ਪਿਆਕੜਾ ਨੂੰ ਵੱਡਾ ਝਟਕਾ, 1 ਫਰਵਰੀ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਸੰਸਦ ਭਵਨ 'ਚ ਹੋਏ ਪਹਿਲੇ ਸੈਸ਼ਨ ਦੇ ਅਖ਼ੀਰ 'ਚ ਨਾਰੀ ਸ਼ਕਤੀ ਵੰਦਨ ਬਿੱਲ ਪਾਸ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ 26 ਜਨਵਰੀ ਨੂੰ ਵੀ ਦੇਸ਼ ਨੇ ਮਹਿਲਾ ਸ਼ਕਤੀ ਦੀ ਤਾਕਤ, ਬਹਾਦਰੀ ਅਤੇ ਦ੍ਰਿੜਤਾ ਦਾ ਅਨੁਭਵ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਮਾਰਗਦਰਸ਼ਨ ਮਿਲੇਗਾ ਅਤੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੰਤਰਿਮ ਬਜਟ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਜਦੋਂ ਕੋਈ ਸਦਨ 'ਚ ਚਰਚਾ ਨੂੰ ਦੇਖੇਗਾ ਤਾਂ ਉਸ ਦਾ ਇਕ-ਇਕ ਸ਼ਬਦ ਇਤਿਹਾਸ ਦੀ ਇਕ ਤਾਰੀਖ਼ ਬਣ ਕੇ ਸਾਹਮਣੇ ਆਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਪ੍ਰੈਲ-ਮਈ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 1 ਫਰਵਰੀ ਨੂੰ ਅੰਤ੍ਰਿਮ ਬਜਟ ਪੇਸ਼ ਕਰਨਗੇ। ਨਵੀਂ ਸਰਕਾਰ ਅਹੁਦਾ ਸੰਭਾਲਣ ਤੋਂ ਬਾਅਦ ਪੂਰਾ ਬਜਟ ਪੇਸ਼ ਕਰੇਗੀ। ਇਹ ਸੈਸ਼ਨ 9 ਫਰਵਰੀ ਨੂੰ ਸਮਾਪਤ ਹੋਣ ਦਾ ਪ੍ਰਸਤਾਵ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Budget 2024: ਬਜਟ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਐਲਾਨ, ਸਸਤੇ ਹੋ ਸਕਦੇ ਹਨ ਮੋਬਾਈਲ ਫੋਨ
NEXT STORY