ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਫੋਨ 'ਤੇ ਗੱਲ ਕੀਤੀ ਹੈ। ਦੋਨਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਕੋਰੋਨਾ, ਅੱਤਵਾਦ ਅਤੇ ਆਪਸੀ ਸਹਿਯੋਗ ਸਮੇਤ ਕਈ ਮੁੱਦਿਆਂ 'ਤੇ ਗੱਲ ਹੋਈ ਹੈ। ਨਰਿੰਦਰ ਮੋਦੀ ਨੇ ਮੈਕਰੋਂ ਨਾਲ ਹਾਲ ਹੀ ਵਿੱਚ ਫ਼ਰਾਂਸ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਆਪਣੇ ਵਲੋਂ ਦੁੱਖ ਜਤਾਇਆ ਅਤੇ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਫ਼ਰਾਂਸ ਨੂੰ ਭਾਰਤ ਤੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਪੀ.ਐੱਮ.ਓ. ਵਲੋਂ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮੈਨੁਅਲ ਮੈਕਰੋਂ ਨੇ ਆਪਸੀ ਹਿੱਤ ਦੇ ਦੁਵੱਲੇ, ਖੇਤਰੀ ਅਤੇ ਸੰਸਾਰਿਕ ਮੁੱਦਿਆਂ 'ਤੇ ਵੀ ਚਰਚਾ ਕੀਤੀ। ਕੋਰੋਨਾ ਵਾਇਰਸ ਵੈਕਸੀਨ ਅਤੇ ਕੋਰੋਨਾ ਵਾਇਰਸ ਤੋਂ ਬਾਅਦ ਆਰਥਕ ਸੁਧਾਰ, ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ, ਸਾਈਬਰ ਸੁਰੱਖਿਆ ਨੂੰ ਲੈ ਕੇ ਵੀ ਦੋਨਾਂ ਨੇਤਾਵਾਂ ਵਿਚਾਲੇ ਗੱਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਖ਼ਤਮ ਹੋਣ ਤੋਂ ਬਾਅਦ ਮੈਕਰੋਂ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ।
PM ਮੋਦੀ ਅੱਜ 'ਇੰਡੀਆ ਮੋਬਾਇਲ ਕਾਂਗਰਸ' ਨੂੰ ਕਰਨਗੇ ਸੰਬੋਧਿਤ
NEXT STORY