ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਆਪਣੇ ਵੀਅਤਨਾਮ ਹਮਰੁਤਬਾ ਫਾਮ ਮਿਨਹ ਚਿੰਨ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਭਾਰਤ-ਵੀਅਤਨਾਮ ਰਣਨੀਤਕ ਸਾਂਝੇਦਾਰੀ ਹੋਰ ਮਜ਼ਬੂਤ ਕਰਨ ’ਤੇ ਗੱਲ ਹੋਈ। ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਕਿ ਦੋਹਾਂ ਨੇਤਾਵਾਂ ਵਿਚਾਲੇ ਫੋਨ ’ਤੇ ਗੱਲਬਾਤ ਹੋਈ ਅਤੇ ਇਸ ਦੌਰਾਨ ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਸਮੀਖਿਆ ਕੀਤੀ ਗਈ। ਨਾਲ ਹੀ ਸਹਿਯੋਗ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਹੋਇਆ।
ਨਵੇਂ ਪ੍ਰਧਾਨ ਮੰਤਰੀ ਬਣਨ ’ਤੇ ਮੋਦੀ ਨੇ ਦਿੱਤੀ ਵਧਾਈ—
ਪ੍ਰਧਾਨ ਮੰਤਰੀ ਮੋਦੀ ਨੇ ਮਿਨਹ ਨੂੰ ਵੀਅਤਨਾਮ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਭਰੋਸਾ ਜਤਾਇਆ ਕਿ ਭਾਰਤ-ਵੀਅਤਨਾਮ ਵਿਆਪਕ ਰਣਨੀਤਕ ਸਾਂਝੇਦਾਰੀ ਉਨ੍ਹਾਂ ਦੇ ਕੁਸ਼ਲ ਮਾਰਗਦਰਸ਼ਨ ’ਚ ਮਜ਼ਬੂਤ ਹੁੰਦੀ ਰਹੇਗੀ। ਪੀ. ਐੱਮ. ਓ. ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਇਕ ਖੁੱਲ੍ਹੇ, ਸਮੂਹਿਕ, ਸ਼ਾਂਤੀਪੂਰਨ ਅਤੇ ਨਿਯਮ ਆਧਾਰਿਤ ਹਿੰਦ ਮਹਾਸਾਗਰ ਖੇਤਰ ਨੂੰ ਲੈ ਕੇ ਦੋਹਾਂ ਦੇਸ਼ਾਂ ਦੇ ਬਰਾਬਰ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ-ਵੀਅਤਨਾਮ ਵਿਆਪਕ ਸਾਂਝੇਦਾਰੀ ਖੇਤਰੀ ਸ਼ਾਂਤੀ, ਤਰੱਕੀ ਅਤੇ ਵਿਕਾਸ ਨੂੰ ਹੱਲਾ-ਸ਼ੇਰੀ ਦੇਣ ਵਿਚ ਯੋਗਦਾਨ ਦੇ ਸਕਦੀ ਹੈ। ਇਸ ਸੰਦਰਭ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਇਹ ਹਵਾਲਾ ਵੀ ਦਿੱਤਾ ਕਿ ਭਾਰਤ ਅਤੇ ਵੀਅਤਨਾਮ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੇ ਮੈਂਬਰ ਵੀ ਹਨ।
ਭਾਰਤ ਆਉਣ ਦਾ ਸੱਦਾ ਦਿੱਤਾ ਤੇ ਕੋਰੋਨਾ ਕਾਲ ’ਚ ਮਦਦ ਲਈ ਕੀਤਾ ਧੰਨਵਾਦ—
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ’ਚ ਕੋਵਿਡ-19 ਦੀ ਦੂਜੀ ਲਹਿਰ ਦੇ ਸਮੇਂ ਵੀਅਤਨਾਮ ਵਲੋਂ ਕੀਤੀ ਗਈ ਮਦਦ ਲਈ ਧੰਨਵਾਦ ਵੀ ਦਿੱਤਾ। ਨਾਲ ਹੀ ਦੋਹਾਂ ਨੇਤਾਵਾਂ ਨੇ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸਲਾਹ-ਮਸ਼ਵਰਾ ਅਤੇ ਇਕ-ਦੂਜੇ ਦਾ ਸਹਿਯੋਗ ਕਰਨਾ ਜਾਰੀ ਰੱਖਣਗੇ। ਪੀ. ਐੱਮ. ਓ. ਨੇ ਕਿਹਾ ਕਿ ਸਾਲ 2022 ’ਚ ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਰਿਸ਼ਤਿਆਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਹੋਵੇਗੀ ਅਤੇ ਦੋਹਾਂ ਨੇਤਾਵਾਂ ਨੇ ਇਸ ਮਹੱਤਵਪੂਰਨ ਉਪਲੱਬਧੀ ਨੂੰ ਧੂਮ-ਧਾਮ ਨਾਲ ਮਨਾਉਣ ’ਤੇ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਵੀਅਤਨਾਮੀ ਹਮਰੁਤਬਾ ਯਾਨੀ ਕਿ ਫਾਮ ਮਿਨਹ ਚਿੰਨ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।
ਭਾਜਪਾ ਦੀ ਜ਼ਿਲ੍ਹਾ ਪੱਧਰੀ ਬੈਠਕ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਤੋੜੇ ਬੈਰੀਕੇਡ
NEXT STORY