ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਕਰੀਬ 4 ਵਜੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਦਾ ਜਵਾਬ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ 'ਐਕਸ' 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਕਰੀਬ 4 ਵਜੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦਾ ਜਵਾਬ ਦੇਣਗੇ।" ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਸਬੰਧੀ ਧੰਨਵਾਦ ਦੇ ਮਤੇ 'ਤੇ ਚਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅਨੁਰਾਗ ਠਾਕੁਰ ਨੇ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚਰਚਾ 'ਚ ਹਿੱਸਾ ਲੈਂਦੇ ਹੋਏ ਸਰਕਾਰ 'ਤੇ ਕਈ ਦੋਸ਼ ਲਗਾਏ ਸਨ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਹਿੰਸਾ, ਨਫਰਤ ਅਤੇ ਡਰ ਫੈਲਾਉਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ 'ਇਹ ਲੋਕ ਹਿੰਦੂ ਨਹੀਂ ਹਨ'। ਰਾਹੁਲ ਗਾਂਧੀ ਦੇ ਇਸ ਬਿਆਨ 'ਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਸਖ਼ਤ ਵਿਰੋਧ ਜਤਾਇਆ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਮੁੱਚੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਬਹੁਤ ਗੰਭੀਰ ਮਾਮਲਾ ਹੈ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ 'ਚ ਹਿੱਸਾ ਲੈਂਦੇ ਹੋਏ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਹਿੰਦੂ ਕਦੇ ਵੀ ਹਿੰਸਾ ਨਹੀਂ ਕਰ ਸਕਦਾ, ਕਦੇ ਨਫ਼ਰਤ ਅਤੇ ਡਰ ਨਹੀਂ ਫੈਲਾ ਸਕਦਾ। ਉਮੀਦ ਹੈ ਕਿ ਪ੍ਰਧਾਨ ਮੰਤਰੀ ਹੇਠਲੇ ਸਦਨ ਵਿੱਚ ਵਿਰੋਧੀ ਧਿਰ ਦੇ ਸਾਰੇ ਦੋਸ਼ਾਂ ਦਾ ਜਵਾਬ ਦੇਣਗੇ।
ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਚੁੱਕੀ ਇਹ ਮੰਗ
NEXT STORY