ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸ਼ਾਮ ਇੱਥੇ ਨਵੇਂ ਸੰਸਦ ਭਵਨ ਦਾ ਅਚਨਚੇਤ ਦੌਰਾ ਕੀਤਾ ਤੇ ਵੱਖ-ਵੱਖ ਕੰਮਾਂ ਦਾ ਨਿਰੀਖਣ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਨਿਰਮਾਣ ਕਾਰਜ ਵਿਚ ਲੱਗੇ ਮਜ਼ਦੂਰਾਂ ਤੇ ਹੋਰ ਕਾਮਿਆਂ ਨਾਲ ਵੀ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਭਵਨ ਦੇ ਅੰਦਰ ਇਕ ਘੰਟੇ ਤੋਂ ਵੱਧ ਸਮਾਂ ਬਿਤਾਇਆ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

ਸੂਤਰਾਂ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਨਾਲ ਮੋਦੀ ਨੇ ਸੰਸਦ ਦੇ ਦੋਵੇਂ ਸਦਨਾਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਨਿਰਮਾਣ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
IAS ਅਧਿਕਾਰੀ ਦੇ ਦਾਦਾ-ਦਾਦੀ ਨੇ ਕੀਤੀ ਖ਼ੁਦਕੁਸ਼ੀ, ਕਰੋੜਾਂ ਦੀ ਜਾਇਦਾਦ ਹੋਣ ਦੇ ਬਾਵਜੂਦ ਤਰਸਦੇ ਸੀ ਰੋਟੀ ਨੂੰ
NEXT STORY