ਧੋਰਾਜੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਭਾਰਤ ਜੋੜੋ ਯਾਤਰਾ' ਦੌਰਾਨ ਨਰਮਦਾ ਬਚਾਓ ਅੰਦੋਲਨ ਦੀ ਵਰਕਰ ਮੇਧਾ ਪਾਟਕਰ ਨਾਲ ਪੈਦਲ ਯਾਤਰਾ ਕਰਨ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਐਤਵਾਰ ਨੂੰ ਨਿਸ਼ਾਨਾ ਵਿੰਨ੍ਹਿਆ। ਪੀ.ਐੱਮ. ਮੋਦੀ ਨੇ ਗੁਜਰਾਤ ਦੇ ਧੋਰਾਜੀ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਕਾਂਗਰਸ ਦੇ ਇਕ ਨੇਤਾ ਨੂੰ ਉਸ ਔਰਤ ਨਾਲ ਪੈਦਲ ਯਾਤਰਾ ਕਰਦੇ ਹੋਏ ਦੇਖਿਆ ਗਿਆ, ਜਿਨ੍ਹਾਂ ਨੇ ਤਿੰਨ ਦਹਾਕਿਆਂ ਤੱਕ ਨਰਮਦਾ ਬੰਨ੍ਹ ਪ੍ਰਾਜੈਕਟ ਨੂੰ ਰੋਕਿਆ।''
ਪ੍ਰਧਾਨ ਮੰਤਰੀ ਨੇ ਕਿਹਾ,''ਜਦੋਂ ਵੋਟ ਮੰਗਣ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਤੋਂ ਪੁੱਛੋ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਮੋਢਿਆਂ 'ਤੇ ਆਪਣਾ ਹੱਥ ਰੱਖ ਕੇ ਪੈਦਲ ਯਾਤਰਾ ਕਰ ਰਹੇ ਸਨ, ਜੋ ਨਰਮਦਾ ਬੰਨ੍ਹ ਖ਼ਿਲਾਫ਼ ਸਨ। ਜੇਕਰ ਨਰਮਦਾ ਬੰਨ੍ਹ ਨਹੀਂ ਬਣਿਆ ਹੁੰਦਾ ਤਾਂ ਕੀ ਹੁੰਦਾ।'' ਗੁਜਰਾਤ 'ਚ ਵਿਧਾਨ ਸਭਾ ਚੋਣਾਂ ਲਈ 2 ਪੜਾਵਾਂ 'ਚ ਇਕ ਅਤੇ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਗੁਜਰਾਤ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਹਰ ਬੂਥ 'ਤੇ ਭਾਜਪਾ ਨੂੰ ਜਿਤਾਉਣ ਦੀ ਕੀਤੀ ਅਪੀਲ
NEXT STORY