ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਵਿਚਾਲੇ ਪਹਿਲੀ ‘2 ਪਲੱਸ 2' ਵਾਰਤਾ ਨੂੰ ਸ਼ਨੀਵਾਰ ਨੂੰ ਬਹੁਤ ਲਾਭਕਾਰੀ ਦੱਸਿਆ ਅਤੇ ਦੋਨਾਂ ਦੇਸ਼ਾਂ ਵਿਚਾਲੇ ਸਮੁੱਚੀ ਰਣਨੀਤਕ ਸਾਂਝੇਦਾਰੀ 'ਤੇ ਧਿਆਨ ਕੇਂਦਰਿਤ ਕਰਨ ਲਈ ਆਸਟਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੋਨਾਂ ਦੇਸ਼ਾਂ ਵਿਚਾਲੇ ਰਣਨੀਤਕ ਸਾਂਝੇਦਾਰੀ ਵਧਣ ਦਾ ਸੰਕੇਤ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਸਟਰੇਲੀਆਈ ਵਿਦੇਸ਼ ਮੰਤਰੀ ਮੈਰਿਸ ਪਾਇਨੇ ਅਤੇ ਰੱਖਿਆ ਮੰਤਰੀ ਪੀਟਰ ਡਟਨ ਦੇ ਨਾਲ ਇੱਥੇ ‘2 ਪਲੱਸ 2' ਵਾਰਤਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਦੋਨਾਂ ਆਸਟਰੇਲੀਆਈ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ। ਮੋਦੀ ਨੇ ਟਵੀਟ ਕੀਤਾ, ‘‘ਆਸਟਰੇਲੀਆਈ ਮੰਤਰੀਆਂ ਮੈਰਿਸ ਪਾਇਨੇ ਅਤੇ ਪੀਟਰ ਡਟਨ ਨਾਲ ਮਿਲ ਕੇ ਖੁਸ਼ੀ ਹੋਈ। ਭਾਰਤ ਅਤੇ ਆਸਟਰੇਲੀਆ ਵਿਚਾਲੇ ਪਹਿਲੀ ਮੰਤਰੀ ਪੱਧਰ ‘2 ਪਲਸ 2' ਵਾਰਤਾ ਬਹੁਤ ਲਾਭਕਾਰੀ ਰਹੀ। ਮੈਂ ਆਪਣੇ ਮਿੱਤਰ ਸਕਾਟ ਮੌਰਿਸਨ ਨੂੰ ਸਾਡੇ ਦੇਸ਼ਾਂ ਦੇ ਵਿੱਚ ਸਮੁੱਚੀ ਰਣਨੀਤਕ ਸਾਂਝੇਦਾਰੀ 'ਤੇ ਧਿਆਨ ਕੇਂਦਰਿਤ ਕਰਨ ਲਈ ਧੰਨਵਾਦ ਕਰਦਾ ਹਾਂ। ਪੀ.ਐੱਮ.ਓ. ਨੇ ਕਿਹਾ ਕਿ ਮੰਤਰੀ ਪੱਧਰੀ ਬੈਠਕ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ, ਜਿਸ ਵਿੱਚ ਦੁਵੱਲੇ ਰਣਨੀਤਕ ਅਤੇ ਆਰਥਿਕ ਸਹਿਯੋਗ ਨੂੰ ਅੱਗੇ ਵਧਾਉਣ ਦੀਆਂ ਸੰਭਾਵਨਾਵਾਂ, ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਦੋਨਾਂ ਦੇਸ਼ਾਂ ਦਾ ਸਾਂਝਾ ਦ੍ਰਸ਼ਟਿਕੋਣ ਅਤੇ ਆਸਟਰੇਲੀਆ ਵਿੱਚ ਭਾਰਤੀ ਸਮੁਦਾਏ ਦਾ ਵਧਦਾ ਮਹੱਤਵ ਸ਼ਾਮਲ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਦੋਨਾਂ ਦੇਸ਼ਾਂ ਵਿਚਾਲੇ ਸਥਾਪਤ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਤੇਜੀ ਨਾਲ ਅੱਗੇ ਵਧਾਉਣ ਵਿੱਚ ਮੌਰਿਸਨ ਦੀ ਭੂਮਿਕਾ ਦੀ ਸ਼ਾਬਾਸ਼ੀ ਕਰਦੇ ਹੋਏ ਮੋਦੀ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਸੁਵਿਧਾਨੁਸਾਰ ਛੇਤੀ ਤੋਂ ਛੇਤੀ ਭਾਰਤ ਆਉਣ ਦਾ ਸੱਦਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹਰਿਆਣਾ ਦੇਸ਼ 'ਚ ਗੰਨੇ ਦਾ ਸਭ ਤੋਂ ਜ਼ਿਆਦਾ ਮੁੱਲ ਦੇਣ ਵਾਲਾ ਸੂਬਾ: ਖੱਟੜ
NEXT STORY