ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਵਾਇਰਸ ਦਾ ਖ਼ਤਰਾ ਮੁੜ ਵਧਣ ਲੱਗਾ ਹੈ। ਕੋਰੋਨਾ ਦੀ ਉੱਭਰਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ 27 ਅਪ੍ਰੈਲ ਨੂੰ ਅਹਿਮ ਬੈਠਕ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ। ਵੀਡੀਓ ਕਾਨਫਰੰਸ ਜ਼ਰੀਏ ਹੋਣ ਵਾਲੀ ਇਸ ਬੈਠਕ ’ਚ ਪ੍ਰਧਾਨ ਮੰਤਰੀ ਦੇਸ਼ ’ਚ ਕੋਰੋਨਾ ਦੇ ਹਾਲਾਤ ’ਤੇ ਚਰਚਾ ਹੋਵੇਗੀ।
ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਤ ਦੇਸ਼ ’ਚ ਬੀਤੇ ਦਿਨ ਕੋਰੋਨਾ ਦੇ 2,527 ਨਵੇਂ ਮਾਮਲੇ ਆਏ। ਇਸ ਦੇ ਨਾਲ ਹੀ ਭਾਰਤ ’ਚ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,30,54,952 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਾਮਲੇ ਯਾਨੀ ਕਿ ਸਰਗਰਮ ਮਾਮਲੇ ਵਧ ਕੇ 15,079 ਹੋ ਗਏ ਹਨ। ਐਤਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਕੋਵਿਡ ਦੇ 44 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 5,22,193 ’ਤੇ ਪਹੁੰਚ ਗਈ ਹੈ। ਹੁਣ ਤੱਕ ਭਾਰਤ ਦੇ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਕੁਲ 1,87,57,47,873 ਕੋਵਿਡ ਟੀਕੇ ਲਾਏ ਹਨ। 16 ਮਾਰਚ 2022 ਨੂੰ ਟੀਕਾਕਰਨ ਸ਼ੁਰੂ ਹੋਣ ਤੋਂ ਬਾਅਦ 2.42 ਕਰੋੜ ਤੋਂ ਵੱਧ ਲੋਕਾਂ ਨੂੰ ਕੋਵਿਡ-19 ਦੀ ਪਹਿਲੀ ਖ਼ੁਰਾਕ ਦਿੱਤੀ ਗਈ।
ਦੇਸ਼ 'ਚ ਹਰ ਦਿਨ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹੋ ਰਿਹੈ ਡਿਜੀਟਲ ਲੈਣ-ਦੇਣ : PM ਮੋਦੀ
NEXT STORY