ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਸ਼ੁੱਕਰਵਾਰ ਨੂੰ ਇਕ ਸਿੱਖ ਵਫ਼ਦ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ,''ਅੱਜ ਸ਼ਾਮ, ਮੈਂ ਆਪਣੇ ਘਰ ਇਕ ਸਿੱਖ ਵਫ਼ਦ ਦੀ ਮੇਜ਼ਬਾਨੀ ਕਰਾਂਗਾ। ਇਸ ਸਮੂਹ 'ਚ ਵੱਖ-ਵੱਖ ਖੇਤਰ ਦੇ ਲੋਕ ਸ਼ਾਮਲ ਹਨ। ਮੈਂ ਸ਼ਾਮ ਕਰੀਬ 5.30 ਵਜੇ ਇਕ ਸਮੂਹ ਨੂੰ ਸੰਬੋਧਨ ਵੀ ਕਰਾਂਗਾ।''
ਪ੍ਰਧਾਨ ਮੰਤਰੀ ਮੋਦੀ ਕੁਝ ਸਮੇਂ ਤੋਂ ਥੋੜ੍ਹੇ-ਥੋੜ੍ਹੇ ਅੰਤਰਾਲ 'ਚ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਮਿਲ ਰਹੇ ਹਨ। ਉਨ੍ਹਾਂ ਨੇ 9ਵੇਂ ਸਿੱਖ ਗੁਰੂ ਤੇਗ ਬਹਾਦਰ ਦੀ ਸਮਰਿਤੀ 'ਚ ਲਾਲ ਕਿਲ੍ਹੇ 'ਤੇ ਆਯੋਜਿਤ ਇਕ ਪ੍ਰੋਗਰਾਮ ਨੂੰ ਵੀ ਸੰਬੋਧਨ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਪਾ ਆਗੂ ਦੇ ਘਰ ’ਤੇ ਚੱਲਿਆ ਬੁਲਡੋਜ਼ਰ, ਛੱਪੜ ਦੀ ਜ਼ਮੀਨ ’ਤੇ ਬਣੇ ਸਨ ਕਈ ਘਰ
NEXT STORY