ਨਵੀਂ ਦਿੱਲੀ — ਕੋਰੋਨਾ ਵਾਇਰਸ ਨਾਲ ਪੂਰਾ ਦੇਸ਼ ਜੂਝ ਰਿਹਾ ਹੈ। ਹੁਣ ਤਕ ਕੋਰੋਨਾ ਮਹਾਮਾਰੀ ਦੇ ਕਰੀਬ 3000 ਮਾਲੇ ਸਾਹਮਣੇ ਆ ਚੁੱਕੇ ਹਨ ਅਤੇ ਕਰੀਬ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਪ੍ਰੈਲ ਨੂੰ ਸਾਰੇ ਦਲਾਂ ਦੀ ਬੈਠਕ ਸੱਦੀ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਵੇਗੀ। ਸੰਸਦੀ ਕਾਰਜ਼ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 8 ਅਪ੍ਰੈਲ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿਆਸੀ ਦਲਾਂ ਨਾਲ ਸਲਾਹ ਕਰਨਗੇ। ਉਨ੍ਹਾਂ ਦੱਸਿਆ ਕਿ ਜਿਸ ਪਾਰਟੀ ਦੇ ਸੰਸਦ 'ਚ ਪੰਜ ਤੋਂ ਜ਼ਿਆਦਾ ਮੈਂਬਰ ਹਨ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ ਚਰਚਾ ਕਰਨਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਜ ਨਾਲ ਜੁੜੇ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਲਾਗਾਤਰ ਗੱਲਬਾਤ ਕਰ ਰਹੇ ਹਨ। ਕੋਰੋਨਾ ਮਹਾਮਾਰੀ ਨਾਲ ਲੜਨ ਲਈ ਪੀ.ਐੱਮ. ਮੋਦੀ ਨੇ ਦੇਸ਼ ਦੇ ਵੱਖ-ਵੱਖ ਤਬਕਿਆਂ ਤੋਂ ਆਉਣ ਵਾਲੇ ਲੋਕਾਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚਰਚਾ ਕੀਤੀ ਅਤੇ ਦੇਸ਼ ਦੀ ਸੇਵਾ 'ਚ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਆਸਮਾਨ ਨੂੰ ਰੋਸ਼ਨੀ ਦਿਖਾਉਣ ਨਾਲ ਕੋਰੋਨਾ ਦਾ ਇਲਾਜ ਨਹੀਂ ਹੋਣਾ : ਰਾਹੁਲ
NEXT STORY