ਨਵੀਂ ਦਿੱਲੀ - ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ 17 ਮਾਰਚ ਨੂੰ ਹੋਣ ਵਾਲੀ ਇਸ ਬੈਠਕ ਵਿੱਚ ਪੀ.ਐੱਮ. ਮੋਦੀ ਕੋਰੋਨਾ ਦੇ ਵੱਧਦੇ ਮਾਮਲੇ ਅਤੇ ਵੈਕਸੀਨੇਸ਼ਨ 'ਤੇ ਜ਼ੋਰ ਦੇਣ ਦੀਆਂ ਗੱਲਾਂ ਨੂੰ ਲੈ ਕੇ ਚਰਚਾ ਕਰਣਗੇ। ਪੀ.ਐੱਮ. ਮੋਦੀ ਇਸ ਦੌਰਾਨ ਮੁੱਖ ਮੰਤਰੀਆਂ ਨਾਲ ਕੋਰੋਨਾ ਨਾਲ ਹੁਣ ਤੱਕ ਦੀ ਲੜਾਈ ਅਤੇ ਵੈਕਸੀਨੇਸ਼ਨ ਮੁਹਿੰਮ 'ਤੇ ਫੀਡਬੈਕ ਵੀ ਲੈਣਗੇ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।
ਪਿਛਲੇ 24 ਘੰਟੇ ਵਿੱਚ ਨਵੇਂ ਮਾਮਲੇ 26 ਹਜ਼ਾਰ ਦੇ ਪਾਰ
ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 26,291 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 1,13,85,339 ਹੋ ਗਈ ਹੈ। ਉਥੇ ਹੀ ਕੋਰੋਨਾ ਦੇ ਚੱਲਦੇ 118 ਨਵੀਆਂ ਮੌਤਾਂ ਵੀ ਹੋਈਆਂ ਹਨ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 1,58,725 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 2,19,262 ਹੈ ਅਤੇ ਡਿਸਚਾਰਜ ਹੋਏ ਮਾਮਲਿਆਂ ਦੀ ਕੁਲ ਗਿਣਤੀ 1,10,07,352 ਹੈ। ਦੇਸ਼ ਵਿੱਚ ਕੁਲ 2,99,08,038 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਸ਼ੋਪੀਆਂ ਵਿਚ ਜੈਸ਼ ਦੇ ਕਮਾਂਡਰ ਸਮੇਤ 2 ਅੱਤਵਾਦੀ ਢੇਰ
NEXT STORY