ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 12:30 ਵਜੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ 'ਵੀਰ ਬਾਲ ਦਿਵਸ' ਮੌਕੇ ਇਤਿਹਾਸਕ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਗਏ ‘ਸ਼ਬਦ ਕੀਰਤਨ’ ਸਰਵਣ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਮਹੱਤਵਪੂਰਨ ਮੌਕੇ ਪ੍ਰਧਾਨ ਮੰਤਰੀ ਦਿੱਲੀ 'ਚ ਲਗਭਗ ਤਿੰਨ ਹਜ਼ਾਰ ਬੱਚਿਆਂ ਵੱਲੋਂ ਮਾਰਚ ਪਾਸਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ।
ਇਹ ਵੀ ਪੜ੍ਹੋ- ਸਾਹਿਬਜ਼ਾਦਿਆਂ ਦੀ ਯਾਦ ’ਚ ਇਤਿਹਾਸ ਬਣੇਗਾ ‘ਵੀਰ ਬਾਲ ਦਿਵਸ’, 319 ਬੱਚੇ ਇਕੱਠੇ ਕਰਨਗੇ ਸ਼ਬਦ ਕੀਰਤਨ
ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ, ਸਾਹਿਬਜ਼ਾਦਿਆਂ ਦੇ ਸਾਹਸ ਦੀ ਕਹਾਣੀ ਬਾਰੇ ਨਾਗਰਿਕਾਂ, ਖਾਸ ਕਰਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਮਿਸਾਲੀ ਬਹਾਦਰੀ ਦੀ ਕਹਾਣੀ ਤੋਂ ਜਾਣੂ ਕਰਾਉਣ ਲਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਇਸ ਕੋਸ਼ਿਸ਼ 'ਚ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ 'ਚ ਲੇਖ ਲਿਖਣ, ਕੁਇਜ਼ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਾਹਿਬਜ਼ਾਦਿਆਂ ਦੀ ਯਾਦ 'ਚ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ', ਕਰਵਾਏ ਜਾਣਗੇ ਕੁਇਜ਼ ਮੁਕਾਬਲੇ
ਦੇਸ਼ ਭਰ 'ਚ ਜਨਤਕ ਸਥਾਨਾਂ ਜਿਵੇਂ ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ, ਹਵਾਈ ਅੱਡਿਆਂ ਆਦਿ 'ਤੇ ਡਿਜੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿੱਥੇ ਮਾਣਯੋਗ ਸ਼ਖ਼ਸੀਅਤਾਂ ਵਲੋਂ ਸਾਹਿਬਜ਼ਾਦਿਆਂ ਦੀ ਜੀਵਨ ਗਾਥਾ ਅਤੇ ਕੁਰਬਾਨੀ ਨੂੰ ਬਿਆਨ ਕਰਨਗੇ। ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 9 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਸਾਹਿਬਜ਼ਾਦਿਆਂ- ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।
ਕੁੱਲੂ 'ਚ ਪੈਰਾਗਲਾਈਡਿੰਗ ਦੌਰਾਨ ਵਾਪਰਿਆ ਹਾਦਸਾ, ਇਕ ਸੈਲਾਨੀ ਦੀ ਮੌਤ
NEXT STORY