ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਇਕ ਟਵੀਟ ’ਚ ਕਿਹਾ, ‘‘ਸ਼ਹੀਦ ਭਗਤ ਸਿੰਘ ਦੀ ਜਯੰਤੀ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਦੇਸ਼ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਅਸੀਂ ਸਾਕਾਰ ਕਰਨ ਦੀ ਵਚਨਬੱਧਤਾ ਦੋਹਰਾਉਂਦੇ ਹਾਂ।’’ ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ’ਚ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ‘ਮਨ ਕੀ ਬਾਤ’ ’ਚ PM ਮੋਦੀ ਦਾ ਐਲਾਨ- ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ
ਜ਼ਿਕਰਯੋਗ ਹੈ ਕਿ ਭਗਤ ਸਿੰਘ ਦਾ ਜਨਮ ਅਣਵੰਡੇ ਪੰਜਾਬ ਦੇ ਲਾਇਲਪੁਰ (ਹੁਣ ਪਾਕਿਸਤਾਨ) ’ਚ 28 ਸਤੰਬਰ 1907 ਨੂੰ ਹੋਇਆ ਸੀ। ਉਹ ਬਹੁਤ ਛੋਟੀ ਉਮਰ ਤੋਂ ਹੀ ਆਜ਼ਾਦੀ ਦੀ ਲੜਾਈ ’ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਦੀ ਲੋਕਪ੍ਰਿਅੰਤਾ ਤੋਂ ਡਰੀ ਬ੍ਰਿਟਿਸ਼ ਸਰਕਾਰ ਨੇ ਉਨ੍ਹਾਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਸੀ।
ਇਹ ਵੀ ਪੜ੍ਹੋ- ਭਾਰਤੀ ਹਵਾਈ ਫ਼ੌਜ ਦੀਆਂ ਮਹਿਲਾ ਪਾਇਲਟ ਵਿਖਾ ਰਹੀਆਂ ਦਮ, LAC ਨੇੜੇ ਉਡਾਏ ਲੜਾਕੂ ਜਹਾਜ਼
ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ 'ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਮੌਤ
NEXT STORY