ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਮਾਲਦਾ ਤੋਂ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਭਾਰਤੀ ਰੇਲਵੇ ਦੇ ਆਧੁਨਿਕੀਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਅਤਿ-ਆਧੁਨਿਕ ਸਲੀਪਰ ਟ੍ਰੇਨ ਹਾਵੜਾ-ਗੁਹਾਟੀ (ਕਾਮਾਖਿਆ) ਮਾਰਗ 'ਤੇ ਚੱਲੇਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰਨ ਲਈ 3,250 ਕਰੋੜ ਰੁਪਏ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਨੁਸਾਰ, ਪੱਛਮੀ ਬੰਗਾਲ ਵਿੱਚ 101 ਸਟੇਸ਼ਨਾਂ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਿਊ ਜਲਪਾਈਗੁੜੀ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਅਸਾਮ ਵਿੱਚ ਬੋਡੋ ਭਾਈਚਾਰੇ ਦੇ ਇਤਿਹਾਸਕ ਸੱਭਿਆਚਾਰਕ ਸਮਾਗਮ 'ਬਾਗੁਰੁੰਬਾ ਧੌ 2026' ਵਿੱਚ ਸ਼ਾਮਲ ਹੋਣਗੇ, ਜਿੱਥੇ 10,000 ਤੋਂ ਵੱਧ ਕਲਾਕਾਰ ਇੱਕੋ ਸਮੇਂ ਰਵਾਇਤੀ ਨਾਚ ਪੇਸ਼ ਕਰਨਗੇ।
ਇਸ ਤੋਂ ਬਾਅਦ ਹੁਣ 18 ਜਨਵਰੀ ਨੂੰ ਪ੍ਰਧਾਨ ਮੰਤਰੀ ਦੋ ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ (ਗੁਹਾਟੀ-ਰੋਹਤਕ ਅਤੇ ਡਿਬਰੂਗੜ੍ਹ-ਲਖਨਊ) ਨੂੰ ਵੀ ਹਰੀ ਝੰਡੀ ਦਿਖਾਉਣਗੇ। ਪੀ.ਐੱਮ. ਮੋਦੀ ਨੇ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੋਰੀਡੋਰ ਪ੍ਰੋਜੈਕਟ ਦਾ ਭੂਮੀ ਪੂਜਨ ਕੀਤਾ। ਇਹ 86 ਕਿਲੋਮੀਟਰ ਲੰਬਾ ਪ੍ਰੋਜੈਕਟ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚੋਂ ਗੁਜ਼ਰਨ ਵਾਲੇ ਜੰਗਲੀ ਜੀਵਾਂ ਦੀ ਸੁਰੱਖਿਆ ਯਕੀਨੀ ਬਣਾਏਗਾ ਅਤੇ ਉੱਪਰੀ ਅਸਾਮ ਨਾਲ ਸੰਪਰਕ ਵਿੱਚ ਸੁਧਾਰ ਕਰੇਗਾ।
"ਇੰਦੌਰ 'ਚ ਦੂਸ਼ਿਤ ਪਾਣੀ ਪੀ ਕੇ ਮਰ ਰਹੇ ਹਨ ਲੋਕ", ਰਾਹੁਲ ਗਾਂਧੀ ਦਾ ਸਰਕਾਰ 'ਤੇ ਵੱਡਾ ਹਮਲਾ
NEXT STORY