ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਏ.ਆਈ. ਦੁਆਰਾ ਤਿਆਰ ਕੀਤੀ ਗਈ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦਾ ਨੋਟਿਸ ਲੈਂਦੇ ਹੋਏ, ਪੁਲਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਦੀ ਪਛਾਣ ਬੱਛਰਵਾਂ ਥਾਣਾ ਖੇਤਰ ਦੇ ਬੰਨਾਵਾ ਪਿੰਡ ਦੇ ਰਹਿਣ ਵਾਲੇ ਦੁਰਗੇਸ਼ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਨੇਪਾਲ ; ਸੜਕਾਂ 'ਤੇ ਪਸਰਿਆ ਸੰਨਾਟਾ, ਪੂਰੇ ਦੇਸ਼ 'ਚ ਲੱਗਾ ਕਰਫਿਊ, ਫ਼ੌਜ ਨੇ ਸਾਂਭੀ ਕਮਾਨ
ਰਾਏਬਰੇਲੀ ਪੁਲਸ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਨੇ ਏ.ਆਈ. ਦੁਆਰਾ ਤਿਆਰ ਕੀਤੀ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਦੰਗਿਆਂ ਵਿਚਾਲੇ ਨੇਪਾਲ 'ਚ ਫਸ ਗਈ ਭਾਰਤੀ ਖਿਡਾਰਨ ! ਰੋ-ਰੋ ਦੱਸੀ ਹੱਡਬੀਤੀ, ਮੰਜ਼ਰ ਦੇਖ ਤੁਹਾਡੀ ਵੀ ਕੰਬ ਜਾਏਗੀ ਰੂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਖਿਆ ਵਿਭਾਗ 'ਚ ਅਧਿਆਪਕਾਂ ਦੀ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
NEXT STORY