ਨਵੀਂ ਦਿੱਲੀ-ਚੱਕਰਵਾਤੀ ਤੂਫਾਨ ਅਮਫਾਨ ਨੇ ਦੇਸ਼ ਦੇ 2 ਸੂਬਿਆਂ ਓਡੀਸ਼ਾ ਅਤੇ ਪੱਛਮੀ ਬੰਗਾਲ 'ਚ ਕਾਫੀ ਤਬਾਹੀ ਮਚਾ ਰੱਖੀ ਹੈ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਿਆਨਕ ਚੱਕਰਵਾਤੀ ਤੂਫਾਨ ਅਮਫਾਨ ਦੇ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਭਾਵ ਸ਼ੁੱਕਰਵਾਰ ਹਵਾਈ ਸਰਵੇਖਣ ਕਰਨਗੇ। ਹੁਣ ਪ੍ਰਧਾਨ ਮੰਤਰੀ ਮੋਦੀ ਕੋਲਕਾਤਾ ਪਹੁੰਚ ਗਏ ਹਨ ਅਤੇ ਜਿੱਥੇ ਮਮਤਾ ਬੈਨਰਜੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੇ ਹੁਣ ਅਧਿਕਾਰੀਆਂ ਨਾਲ ਇਕ ਬੈਠਕ ਹੋਵੇਗੀ।
ਦੱਸ ਦੇਈਏ ਕਿ ਇਕ ਦਿਨ ਪਹਿਲਾਂ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀ.ਐੱਮ. ਮੋਦੀ ਨੂੰ ਸੂਬੇ ਦਾ ਦੌਰਾ ਕਰਨ ਦੀ ਅਪੀਲ ਕੀਤੀ ਸੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਅਮਫਾਨ ਤੂਫਾਨ ਨੇ ਓਡੀਸ਼ਾ 'ਚ ਵੀ ਕਾਫੀ ਨੁਕਸਾਨ ਪਹੁੰਚਾਇਆ ਹੈ ਹਾਲਾਂਕਿ ਬੰਗਾਲ ਦੇ ਮੁਕਾਬਲੇ ਇੱਥੇ ਘੱਟ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਦਫਤਰ ਦੇ ਟਵੀਟ ਮੁਤਾਬਕ ਪੀ.ਐੱਮ ਮੋਦੀ ਓਡੀਸ਼ਾ 'ਚ ਵੀ ਹੋਏ ਨੁਕਸਾਨ ਦਾ ਵੀ ਹਵਾਈ ਸਰਵੇਖਣ ਕਰਨਗੇ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪੱਛਮੀ ਬੰਗਾਲ 'ਚ ਅਮਫਾਨ ਤੂਫਾਨ ਕਾਰਨ ਹੁਣ ਤੱਕ ਲਗਭਗ 80 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਕੱਲੇ ਕੋਲਕਾਤਾ 'ਚ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੱਛਮੀ ਬੰਗਾਲ ਅਤੇ ਓਡੀਸ਼ਾ 'ਚ ਅਮਫਾਨ ਤੂਫਾਨ ਨੇ ਦਸਤਕ ਦਿੱਤੀ ਸੀ। 160 ਤੋਂ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਵਾਲਾ ਅਮਫਾਨ ਤੂਫਾਨ ਨੇ ਪੱਛਮੀ ਬੰਗਾਲ ਅਤੇ ਓਡੀਸ਼ਾ 'ਚ ਭਾਰੀ ਤਬਾਹੀ ਮਚਾਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਪੱਛਮੀ ਬੰਗਾਲ 'ਚ 283 ਸਾਲ ਬਾਅਦ ਅਜਿਹਾ ਭਿਆਨਕ ਤੂਫਾਨ ਆਇਆ ਹੈ ਅਤੇ ਇਕ ਅੰਦਾਜ਼ੇ ਮੁਤਾਬਕ ਇਸ ਤੂਫਾਨ ਨਾਲ ਸੂਬੇ 'ਚ ਇਕ ਲੱਖ ਕਰੋੜ ਰੁਪਏ ਤੋਂ ਵੀ ਜਿਆਦਾ ਨੁਕਸਾਨ ਹੋਇਆ ਹੈ।
ਮੁਸਲਮਾਨਾਂ ਬਾਰੇ ਟਿੱਪਣੀ ਨੂੰ ਲੈ ਕੇ UN ਦੇ ਅਧਿਕਾਰੀ ਖਿਲਾਫ ਮੁਕੱਦਮਾ ਕਰਨਗੇ ਸਵਾਮੀ
NEXT STORY