ਨੈਸ਼ਨਲ ਡੈਸਕ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਆਪਣੀ ‘ਵੋਟਰ ਅਧਿਕਾਰ ਯਾਤਰਾ’ ਦੇ 12ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਹਮਲਾ ਕੀਤਾ ਅਤੇ ਦਾਅਵਾ ਕੀਤਾ ਕਿ ਉਹ ਡਰੇ ਹੋਏ ਹਨ ਕਿਉਂਕਿ ਉਨ੍ਹਾਂ ਦੀ ‘ਵੋਟ ਚੋਰੀ’ ਫੜੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਿਹਾਰ ਦੀਆਂ ਵੋਟਰ ਸੂਚੀਆਂ ਤੋਂ ਗਰੀਬ ਅਤੇ ਵਾਂਝੇ ਵਰਗ ਦੇ ਲੱਗਭਗ 65 ਲੱਖ ਲੋਕਾਂ ਦੇ ਨਾਂ ਹਟਾ ਦਿੱਤੇ ਗਏ ਹਨ, ਕਿਉਂਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦਲਿਤਾਂ, ਪੱਛੜੇ ਅਤੇ ਅਤਿ ਪੱਛੜੇ ਵਰਗਾਂ ਦੇ ਅਧਿਕਾਰ ਖੋਹਣਾ ਚਾਹੁੰਦੀ ਹੈ। ਰਾਹੁਲ ਗਾਂਧੀ ਅਤੇ ਮਹਾਗਠਜੋੜ ਦੇ ਹੋਰ ਨੇਤਾਵਾਂ ਨੇ ਮੋਤੀਹਾਰੀ ਵਿਚ ‘ਸੰਵਿਧਾਨ ਸੁਰੱਖਿਆ ਸੰਮੇਲਨ’ ਨੂੰ ਸੰਬੋਧਨ ਕੀਤਾ।
ਕਾਂਗਰਸ ਨੇਤਾ ਨੇ ਕਿਹਾ ਕਿ ਕਾਰਪੋਰੇਟ, ਬਾਲੀਵੁੱਡ ਅਤੇ ਦੇਸ਼ ਦੇ ਕਈ ਖੇਤਰਾਂ ਵਿਚ ਦਲਿਤਾਂ, ਪੱਛੜੇ ਅਤੇ ਬਹੁਤ ਪੱਛੜੇ ਲੋਕਾਂ ਦੀ ਕੋਈ ਭਾਗੀਦਾਰੀ ਨਹੀਂ ਹੈ। ਇਸ ਤੋਂ ਪਹਿਲਾਂ, ਸੀਤਾਮੜ੍ਹੀ ਵਿਚ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਵੋਟ ਨਹੀਂ ਹੋਵੇਗੀ ਤਾਂ ਭਾਰਤ ਦੇ ਗਰੀਬ ਲੋਕਾਂ ਕੋਲ ਕੁਝ ਵੀ ਨਹੀਂ ਬਚੇਗਾ। ਇਹ ਵੋਟ ਨਾਲ ਸ਼ੁਰੂ ਹੋ ਰਿਹਾ ਹੈ, ਵੋਟ ਤੋਂ ਬਾਅਦ ਰਾਸ਼ਨ ਕਾਰਡ ਜਾਵੇਗਾ, ਰਾਸ਼ਨ ਕਾਰਡ ਤੋਂ ਬਾਅਦ ਜ਼ਮੀਨ ਜਾਵੇਗੀ, ਜ਼ਮੀਨ ਤੋਂ ਬਾਅਦ ਸਾਰੇ ਅਧਿਕਾਰ ਖਤਮ ਹੋ ਜਾਣਗੇ।
11 ਮਣੀਮਹੇਸ਼ ਯਾਤਰੀਆਂ ਦੀ ਮੌਤ, ਹਜ਼ਾਰਾਂ ਫਸੇ
NEXT STORY