ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਦੇ ਦੇਸ਼ ਨੂੰ ਸੰਬੋਧਨ ਕਰਨਗੇ, ਜੋ ਕਿ 'ਆਪ੍ਰੇਸ਼ਨ ਸਿੰਦੂਰ' ਦੀ ਸ਼ੁਰੂਆਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਭਾਸ਼ਣ ਹੋਵੇਗਾ। ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ਦੇ ਐਲਾਨ ਮਗਰੋਂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਆਪ੍ਰੇਸ਼ਨ ਸਿੰਦੂਰ ਅਤੇ ਉਸ ਦੇ ਬਾਅਦ ਦੇ ਹਾਲਾਤ 'ਤੇ ਜਾਣਕਾਰੀ ਦੇ ਸਕਦੇ ਹਨ।
ਇਹ ਵੀ ਪੜ੍ਹੋ- ਜੰਗਬੰਦੀ ਮਗਰੋਂ ਕੀ ਹੈ LoC 'ਤੇ ਮੌਜੂਦਾ ਹਾਲਾਤ, ਭਾਰਤੀ ਫ਼ੌਜ ਨੇ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 10 ਮਈ (ਸ਼ਨੀਵਾਰ) ਨੂੰ ਜੰਗਬੰਦੀ ਹੋਈ ਸੀ। ਦੋਹਾਂ ਦੇਸ਼ਾਂ ਵਿਚਾਲੇ ਜੰਗਬੰਦੀ ਲਈ ਅਮਰੀਕਾ ਨੇ ਵਿਚੋਲਗੀ ਕੀਤੀ ਸੀ। ਜੰਗਬੰਦੀ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ 'ਐਕਸ' ਹੈਂਡਲ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਹਾਲਾਂਕਿ ਜੰਗਬੰਦੀ ਦੇ ਐਲਾਨ ਮਗਰੋਂ ਪਾਕਿਸਤਾਨ ਵਲੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਅਤੇ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ ਗਈ ਸੀ। ਜਿਸ ਦਾ ਭਾਰਤੀ ਫ਼ੌਜ ਵਲੋਂ ਜਵਾਬ ਦਿੱਤਾ ਗਿਆ।
ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਦੇ DGMO ਵਿਚਾਲੇ ਗੱਲਬਾਤ ਦਾ ਬਦਲਿਆ ਸਮਾਂ
ਜ਼ਿਕਰਯੋਗ ਹੈ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਦਾ ਬਦਲਾ ਲੈਣ ਲਈ 6 ਮਈ ਨੂੰ ਦੇਰ ਰਾਤ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕੀਤਾ। ਭਾਰਤ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀਆਂ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਦੇ ਸਾਰੇ ਹਮਲਿਆਂ ਦਾ ਜਵਾਬ 'ਆਪ੍ਰੇਸ਼ਨ ਸਿੰਦੂਰ' ਤਹਿਤ ਦਿੱਤਾ ਗਿਆ। ਭਾਰਤ ਦੀ ਇਸ ਕਾਰਵਾਈ ਮਗਰੋਂ ਪਾਕਿਸਤਾਨ ਵਲੋਂ ਭਾਰਤ ਵਿਚ ਲਗਾਤਾਰ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ ਗਏ। ਜਿਸ ਦਾ ਭਾਰਤੀ ਫ਼ੌਜ ਨੇ ਮੂੰਹ-ਤੋੜ ਜਵਾਬ ਦਿੱਤਾ।
ਇਹ ਵੀ ਪੜ੍ਹੋ- PM ਮੋਦੀ ਦੀ ਪਾਕਿਸਤਾਨ ਨੂੰ ਚਿਤਾਵਨੀ, 'ਉੱਥੋਂ ਗੋਲੀ ਚੱਲੇਗੀ ਤਾਂ ਇੱਥੋਂ ਗੋਲਾ ਚੱਲੇਗਾ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ
NEXT STORY