ਨਵੀਂ ਦਿੱਲੀ— ਕੇਂਦਰ ਸਰਕਾਰ ਦੇਸ਼ ਭਰ ਦੇ ਬਜ਼ੁਰਗਾਂ, ਅੰਗਹੀਣਾਂ ਤੇ ਵਿਧਵਾ ਔਰਤਾਂ ਦੀ ਪੈਨਸ਼ਨ 'ਚ ਵਾਧਾ ਕਰਨ ਜਾ ਰਹੀ ਹੈ। ਉਮੀਦ ਹੈ ਕਿ ਵਧੀ ਹੋਈ ਪੈਨਸ਼ਨ ਦਾ ਐਲਾਨ 15 ਅਗਸਤ ਨੂੰ ਪ੍ਰਧਾਨ ਮੰਤਰੀ ਲਾਲ ਕਿਲੇ ਤੋਂ ਕਰਨਗੇ। ਇਸ ਵੇਲੇ ਦੇਸ਼ 'ਚ ਤਿੰਨ ਕਰੋੜ ਲੋਕਾਂ ਨੂੰ ਇਹ ਪੈਨਸ਼ਨ ਮਿਲ ਰਹੀ ਹੈ। ਇਸ 'ਚ ਵਾਧੇ ਲਈ ਸਰਕਾਰ ਨੂੰ 48 ਹਜ਼ਾਰ ਕਰੋੜ ਰੁਪਏ ਦੀ ਲੋੜ ਹੋਵੇਗੀ।
ਇਸ ਸਬੰਧ 'ਚ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਦੀ 24 ਜੁਲਾਈ ਨੂੰ ਬੈਠਕ ਹੈ। ਕੇਂਦਰ ਸਰਕਾਰ ਇੰਦਰਾ ਗਾਂਧੀ ਬਜ਼ੁਰਗ ਤੇ ਵਿਧਵਾ ਪੈਨਸ਼ਨ ਨੂੰ ਨਵੇਂ ਸਰੂਪ 'ਚ ਲਿਆਉਣਾ ਚਾਹੁੰਦੀ ਹੈ। ਇਸ ਲਈ ਸਮਾਜਿਕ ਆਰਥਿਕ ਮਰਦਮਸ਼ੁਮਾਰੀ ਦੇ ਅੰਕੜਿਆਂ ਦਾ ਆਧਾਰ ਬਣਾਇਆ ਜਾ ਰਿਹਾ ਹੈ। ਪੇਂਡੂ ਵਿਕਾਸ ਰਾਜਮੰਤਰੀ ਰਾਮਕ੍ਰਿਪਾਲ ਯਾਦਵ ਦੀ ਪ੍ਰਧਾਨਗੀ 'ਚ ਹੋਣ ਵਾਲੀ ਬੈਠਕ 'ਚ ਮੈਂਬਰ ਰਾਜਾਂ ਦੇ ਇਲਾਵਾ ਸਵੈ-ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸਾਰੇ ਹਿੱਸੇਦਾਰਾਂ ਨੂੰ ਬੈਠਕ 'ਚ ਬੁਲਾਉਣ ਦੇ ਪਿੱਛੇ ਸਰਕਾਰ ਦਾ ਇਰਾਦਾ ਇਕ ਫਾਰਮੁੱਲਾ ਤਿਆਰ ਕਰਨ ਦਾ ਹੈ।
ਵਰਤਮਾਨ ਸਮੇਂ 'ਚ ਵਿਧਵਾ ਔਰਤਾਂ ਦੀ ਪੈਨਸ਼ਨ 200 ਰੁਪਏ ਪ੍ਰਤੀ ਮਹੀਨਾ ਤੇ ਅੰਗਹੀਣਾਂ ਤੇ ਬਜ਼ੁਰਗਾਂ ਨੂੰ 300 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਇਸ ਨੂੰ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰਨ ਦਾ ਪ੍ਰਸਤਾਵ ਹੈ। ਇਸ ਤੋਂ ਇਲਾਵਾ 80 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਨੂੰ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵੀ ਪ੍ਰਸਤਾਵ ਹੈ।
ਗ੍ਰੇਟਰ ਨੋਇਡਾ : ਮਲਬੇ 'ਚੋਂ ਇਕ ਹੋਰ ਲਾਸ਼ ਬਰਾਮਦ, ਮਰਨ ਵਾਲਿਆਂ ਦੀ ਗਿਣਤੀ 6 ਹੋਈ
NEXT STORY