ਨੈਸ਼ਨਲ ਡੈਸਕ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਦੇ ਮੌਕੇ ’ਤੇ ਦੇਸ਼ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। PM ਮੋਦੀ ਦੀਵਾਲੀ ਤੋਂ ਦੋ ਦਿਨ ਪਹਿਲਾਂ ਦੇਸ਼ ਦੇ 75000 ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫ਼ਾ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਦੇਸ਼ ਭਰ ਦੇ 75000 ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਸੌਂਪਣਗੇ। ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ 22 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ ਨੌਜਵਾਨਾਂ ਨਾਲ ਜੁੜਨਗੇ। ਇਸ ਪ੍ਰੋਗਰਾਮ ’ਚ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਕੇਂਦਰੀ ਮੰਤਰੀ ਵੀ ਸ਼ਾਮਲ ਹੋਣਗੇ, ਜਦਕਿ ਸੰਸਦ ਮੈਂਬਰ ਆਪਣੇ ਸੰਸਦੀ ਹਲਕੇ ਤੋਂ ਪ੍ਰੋਗਰਾਮ ’ਚ ਸ਼ਾਮਲ ਹੋਣਗੇ।
ਇਹ ਖ਼ਬਰ ਵੀ ਪੜ੍ਹੋ : IPS ਹਰਪ੍ਰੀਤ ਸਿੰਘ ਸਿੱਧੂ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ
ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਓਡਿਸ਼ਾ ਤੋਂ, ਗੁਜਰਾਤ ਤੋਂ ਮਨਸੁਖ ਮਾਂਡਵੀਆ, ਚੰਡੀਗੜ੍ਹ ਤੋਂ ਅਨੁਰਾਗ ਠਾਕੁਰ, ਮਹਾਰਾਸ਼ਟਰ ਤੋਂ ਪਿਊਸ਼ ਗੋਇਲ ਸ਼ਾਮਲ ਜੁੜਨਗੇ। ਇਸ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਤੋਂ ਹੋਰ ਮੰਤਰੀ ਵੀ ਸ਼ਾਮਲ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਜੂਨ ਮਹੀਨੇ ’ਚ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਅਗਲੇ ਡੇਢ ਸਾਲ ਯਾਨੀ ਦਸੰਬਰ 2023 ਤੱਕ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ’ਚ 7ਵੀਂ ਕਲਾਸ ਦੀ ਵਿਦਿਆਰਥਣ ਨਾਲ 4 ਅਧਿਆਪਕਾਂ ਨੇ ਬੰਦੂਕ ਦੀ ਨੋਕ ’ਤੇ ਕੀਤਾ ਜਬਰ-ਜ਼ਿਨਾਹ
ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਤੋਂ ਬਾਅਦ ਇਸ ’ਤੇ ਤੇਜ਼ੀ ਨਾਲ ਕੰਮ ਸ਼ੁਰੂ ਹੋ ਗਿਆ। ਅਤੇ ਹੁਣ ਇਸੇ ਕੜੀ ’ਚ 22 ਅਕਤੂਬਰ ਨੂੰ ਪ੍ਰਧਾਨ ਮੰਤਰੀ 75 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਨਿਯੁਕਤੀ ਪੱਤਰ ਦੇਣਗੇ। ਦੱਸ ਦੇਈਏ ਕਿ ਬੇਰੋਜ਼ਗਾਰੀ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਦੇ ਹੋਏ ਲਗਾਤਾਰ ਉਨ੍ਹਾਂ ਦੀਆਂ ਨੀਤੀਆਂ ’ਤੇ ਸਵਾਲ ਚੁੱਕ ਰਹੀਆਂ ਹਨ।
ਸੀ. ਸੀ. ਆਈ. ਨੇ ਗੂਗਲ ਨੂੰ ਕੀਤਾ 1337.76 ਕਰੋੜ ਰੁਪਏ ਜੁਰਮਾਨਾ, ਪੜ੍ਹੋ ਵਜ੍ਹਾ
NEXT STORY