ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 29 ਅਤੇ 30 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਇੱਥੇ 8600 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇਕ ਬਿਆਨ ’ਚ ਦੱਸਿਆ ਕਿ ਇਸ ਦੌਰਾਨ ਉਹ ਵੀਰਵਾਰ ਨੂੰ ਪ੍ਰਧਾਨ ਮੰਤਰੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ 36ਵੇਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਵੀ ਕਰਨਗੇ।
PMO ਨੇ ਕਿਹਾ ਕਿ ਪ੍ਰਧਾਨ ਮੰਤਰੀ 29 ਸਤੰਬਰ ਨੂੰ ਸੂਰਤ ’ਚ 3400 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ’ਚ ਪਾਣੀ ਦੀ ਸਪਲਾਈ, ਨਿਕਾਸੀ, ਡਰੀਮ ਸਿਟੀ ਅਤੇ ਜਨਤਕ ਬੁਨਿਆਦੀ ਢਾਂਚੇ ਨਾਲ ਜੁੜੇ ਵਿਕਾਸ ਪ੍ਰਾਜੈਕਟ ਸ਼ਾਮਲ ਹਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਭਾਵਨਗਰ ਦਾ ਦੌਰਾ ਕਰਨਗੇ, ਜਿੱਥੇ ਉਹ 5200 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਨਾਲ ਜੁੜੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਭਾਵਨਗਰ ਖੇਤਰੀ ਵਿਗਿਆਨ ਕੇਂਦਰ ਦਾ ਉਦਘਾਟਨ ਵੀ ਕਰਨਗੇ। ਇਹ ਕੇਂਦਰ 20 ਏਕੜ ਭੂ-ਭਾਗ ’ਚ ਫੈਲਿਆ ਹੈ ਅਤੇ 100 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਬਣਾਇਆ ਗਿਆ ਹੈ। PMO ਮੁਤਾਬਕ ਪ੍ਰਧਾਨ ਮੰਤਰੀ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨ ਮਗਰੋਂ ਖਿਡਾਰੀਆਂ ਨੂੰ ਵੀ ਸੰਬੋਧਿਤ ਕਰਨਗੇ।
ਅਮਰੀਕਾ 'ਚ ਭਿਆਨਕ ਹਾਦਸੇ 'ਚ ਮਾਂ ਅਤੇ 2 ਧੀਆਂ ਦੀ ਮੌਤ, ਤੇਲੁਗੂ ਭਾਈਚਾਰੇ 'ਚ ਸਦਮੇ ਦੀ ਲਹਿਰ
NEXT STORY