ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਰਤੀ ਮੁਹਿੰਮ 'ਰੁਜ਼ਗਾਰ ਮੇਲੇ' ਤਹਿਤ ਸੋਮਵਾਰ ਨੂੰ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਐਤਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਇਸ ਮੌਕੇ ਨੌਜਵਾਨਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਵੀ ਕਰਨਗੇ। PMO ਨੇ ਕਿਹਾ ਕਿ ਇਹ ਰੁਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਵੈ-ਸਸ਼ਕਤੀਕਰਨ ਵਿਚ ਉਨ੍ਹਾਂ ਦੀ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਇਹ ਰੁਜ਼ਗਾਰ ਮੇਲਾ ਦੇਸ਼ ਭਰ 'ਚ 45 ਥਾਵਾਂ ’ਤੇ ਲਗਾਇਆ ਜਾਵੇਗਾ। ਚੁਣੇ ਗਏ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ 'ਚ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ 'ਚ ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਵਿੱਤੀ ਸੇਵਾਵਾਂ ਸ਼ਾਮਲ ਹਨ। ਰੁਜ਼ਗਾਰ ਮੇਲਾ 22 ਅਕਤੂਬਰ 2022 ਨੂੰ ਸ਼ੁਰੂ ਹੋਇਆ ਸੀ। ਹਾਲ ਹੀ 'ਚ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸਰਕਾਰ ਨੇ ਦੱਸਿਆ ਸੀ ਕਿ ਹੁਣ ਤੱਕ ਰੁਜ਼ਗਾਰ ਮੇਲੇ ਰਾਹੀਂ ਕਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
MP ਚਰਨਜੀਤ ਚੰਨੀ ਨੇ ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਜਾਣਿਆ ਹਾਲ, ਆਖੀਆਂ ਅਹਿਮ ਗੱਲਾਂ
NEXT STORY