ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਭਰਤੀ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਲਗਭਗ 51 ਹਜ਼ਾਰ ਰੁਜ਼ਗਾਰ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਅਨੁਸਾਰ, 'ਰੁਜ਼ਗਾਰ ਮੇਲਾ' ਦੇਸ਼ ਭਰ 'ਚ 46 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਨਵੇਂ ਕਰਮਚਾਰੀ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ, ਪਰਮਾਣੂ ਊਰਜਾ ਵਿਭਾਗ, ਮਾਲੀਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਸਮੇਤ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਆਪਣੀਆਂ ਸੇਵਾਵਾਂ ਦੇਣਗੇ।
ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ
ਪੀ.ਐੱਮ.ਓ. ਨੇ ਕਿਹਾ ਕਿ ਰੁਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਕ ਕਦਮ ਹੈ। ਉਮੀਦ ਕੀਤੀ ਜਾਂਦੀ ਹੈ ਕਿ ਇਹ ਹੋਰ ਰੁਜ਼ਗਾਰ ਸਿਰਜਣ ਵਿਚ ਇਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ 'ਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ,''ਨਵੇਂ ਨਿਯੁਕਤ ਕਰਮਚਾਰੀਆਂ ਨੂੰ ਆਈ.ਜੀ.ਓ.ਟੀ. ਕਰਮਚਾਰੀ ਪੋਰਟਲ 'ਤੇ ਇਕ ਆਨਲਾਈਨ ਮਾਡਿਊਲ ਕਰਮਚਾਰੀ ਪ੍ਰਾਰੰਭ ਦੇ ਮਾਧਿਅਮ ਨਾਲ ਖ਼ੁਦ ਨੂੰ ਸਿੱਖਿਅਤ ਕਰਨ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ ਕਿਤੇ ਤੋਂ ਕਿਸੇ ਵੀ ਉਪਕਰਣ ਤੋਂ ਸਿੱਖਣ ਦੇ ਅਧੀਨ 680 ਤੋਂ ਵੱਧ ਈ-ਲਰਨਿੰਗ ਪਾਠਕ੍ਰਮ ਉਪਲੱਬਧ ਕਰਵਾਏ ਗਏ ਹਨ।''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ 'ਚ ਹਿੱਸਾ ਲੈਣਗੇ ਹਿਮਾਚਲ ਦੇ CM ਸੁੱਖੂ, ਇਨ੍ਹਾਂ ਮੁੱਦਿਆਂ ਦਾ ਹੋਵੇਗਾ ਜ਼ਿਕਰ
NEXT STORY